ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ !ਮਾਮਲਾ :ਦਫਤਰੀ ਸਮੇ ‘ਚ ਮਹਿਲਾ ਨਾਲ ਠੁਮਕੇ ਲਗਾਉਣ ਦੀ ਵੀਡੀਓ ਵਾਇਰਲ ਹੋਣ ਦਾ

4878516
Total views : 5840971

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 
ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ(ਬੀਪੀਈਓ) ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਉਕਤ ਅਧਿਕਾਰੀ ਦੇ ਅਭੱਦਰ ਅਤੇ ਅਨੈਤਿਕ ਵਿਵਹਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਸਿੱਖਿਆ ਪ੍ਰਸ਼ਾਸਨ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਤੇ ਅਨੈਤਿਕ ਵਿਵਹਾਰ ਲਈ ਕੋਈ ਥਾਂ ਨਹੀਂ: ਹਰਜੋਤ ਸਿੰਘ ਬੈਂਸ

ਇਹ ਕਾਰਵਾਈ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤੀ ਗਈ ਹੈ।ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤਾਂ ਦੀ ਭਲਾਈ ਲਈ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News