





Total views : 5946910







Total views : 5946910ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਆਜ਼ਾਦੀ ਦਿਵਸ ਦੇ ਮੌਕੇ ‘ਤੇ ਫਰੀਦਕੋਟ ‘ਚ ਰਾਜ ਪੱਧਰੀ ਸਮਾਗਮ ਹੋਵੇਗਾ ਤੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।
ਹਰ ਜ਼ਿਲ੍ਹੇ ‘ਚ 15 ਅਗਸਤ ਦਾ ਪ੍ਰੋਗਰਾਮ ਮਨਾਇਆ ਜਾਵੇਗਾ। ਵੱਖ-ਵੱਖ ਜ਼ਿਲ੍ਹਿਆਂ ‘ਚ ਪੰਜਾਬ ਦੇ ਕੈਬਨਿਟ ਮੰਤਰੀ ਤਿਰੰਗਾ ਲਹਿਰਾਉਣਗੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਫਿਰੋਜ਼ਪੁਰ ‘ਚ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਫ਼ਾਜ਼ਿਲਕਾ ‘ਚ ਤਿਰੰਗਾ ਲਹਿਰਾਉਣਗੇ। ਮੰਤਰੀ ਹਰਪਾਲ ਸਿੰਘ ਚੀਮਾ ਰੂਪਨਗਰ, ਅਮਨ ਅਰੋੜਾ ਲੁਧਿਆਣਾ ਅਤੇ ਡਾ. ਬਲਜੀਤ ਕੌਰ ਸ਼ਹੀਦ ਭਗਤ ਸਿੰਘ ਨਗਰ ‘ਚ ਤਿਰੰਗਾ ਲਹਿਰਾਉਣਗੇ। ਮੰਤਰੀ ਸੰਜੀਵ ਅਰੋੜਾ ਸੰਗਰੂਰ,
ਡਾ. ਬਲਬੀਰ ਸਿੰਘ ਅੰਮ੍ਰਿਤਸਰ, ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ‘ਚ ਅਤੇ ਲਾਲ ਚੰਦ ਕਟਾਰੂਚੱਕ ਤਰਨਤਾਰਨ ‘ਚ 15 ਅਗਸਤ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣਗੇ। ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ, ਹਰਜੋਤ ਸਿੰਘ ਬੈਂਸ ਮੋਗਾ, ਬਰਿੰਦਰ ਕੁਮਾਰ ਗੋਇਲ ਬਠਿੰਡਾ ਅਤੇ ਤਰੁਣਪ੍ਰੀਤ ਸਿੰਘ ਸੌਂਦ ਜਲੰਧਰ ‘ਚ ਤਿਰੰਗਾ ਲਹਿਰਾਉਣਗੇ। ਮੰਤਰੀ ਰਵਜੋਤ ਸਿੰਘ ਪਠਾਨਕੋਟ, ਗੁਰਮੀਤ ਸਿੰਘ ਖੁੱਡੀਆਂ ਮੋਹਾਲੀ, ਮੋਹਿੰਦਰ ਭਗਤ ਹੁਸ਼ਿਆਰਪੁਰ ਅਤੇ ਹਰਭਜਨ ਸਿੰਘ ਈਟੀਓ ਪਟਿਆਲਾ ‘ਚ ਤਿਰੰਗਾ ਲਹਿਰਾਉਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-