





Total views : 5840562







Total views : 5840562ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਵਿਦਿਆਰਥੀਆਂ ਵੱਲੋਂ ਸਕੂਲ ਦੇ ਵਿਹੜੇ ਵਿੱਚ ” ਆਜ਼ਾਦੀ ਦਾ ਦਿਹਾੜਾ ” ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵੱਲੋਂ ਆਜ਼ਾਦੀ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਜਿਸ ਵਿੱਚ ਬੱਚਿਆਂ ਦੁਆਰਾ ਪਰੇਡ, ਕਵਿਤਾ, ਭਾਸ਼ਣ, ਡਾਂਸ, ਗੀਤ ਮੁਕਾਬਲੇ ਕਰਵਾਏ ਗਏ। ਸਕੂਲ ਵਿੱਚ ਇਹ ਪ੍ਰੋਗਰਾਮ ਸਕੂਲ ਦੇ ਚਾਰ ਹਾਊਸ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ। ਇਸ ਦੌਰਾਨ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕ ਅਤੇ ਬੱਚਿਆਂ ਦੇ ਦੁਆਰਾ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ।
ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਵਿਦਿਆਰਥੀਆਂ ਨੂੰ 15 ਅਗਸਤ ਦੀ ਵਧਾਈ ਦਿੱਤੀ ਅਤੇ ਉਹਨਾਂ ਨੇ ਵਿਦਿਆਰਥੀਆਂ ਵਿੱਚ ਆਤਮ -ਅਨੁਸ਼ਾਸਨ ਪੈਦਾ ਕਰਨ ਦੀ ਸਿੱਖਿਆ ਦਿੱਤੀ। 15 ਅਗਸਤ ਅਕਸਰ ਰਾਸ਼ਟਰੀ ਮਾਣ ਅਤੇ ਵਿੱਦਿਅਕ ਕਦਰਾਂ-ਕੀਮਤਾਂ ਨੂੰ ਦਰਸਾਉਣ ਵਾਲਾ ਦਿਨ ਹੁੰਦਾ ਹੈ। ਭਾਰਤ ਵਿੱਚ ਸੁਤੰਤਰਤਾ ਦਿਵਸ ਸਕੂਲਾਂ ਲਈ ਦੇਸ਼ ਦੇ ਇਤਿਹਾਸ ਅਤੇ ਵਿਰਾਸਤ ਨੂੰ ਝੰਡਾ ਲਹਿਰਾਉਣ ਦੀਆਂ ਰਸਮਾਂ, ਦੇਸ਼ ਭਗਤੀ ਦੇ ਪ੍ਰਦਰਸ਼ਨਾਂ, ਆਜ਼ਾਦੀ ਅਤੇ ਲੋਕਤੰਤਰ ਦੀ ਮਹੱਤਤਾ ਬਾਰੇ ਵਿਦਿਅਕ ਪ੍ਰੋਗਰਾਮ ਨਾਲ ਮਨਾਉਣ ਦਾ ਇੱਕ ਮੌਕਾ ਹੈ। ਇਹ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਨਾਗਰਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦਾ ਵੀ ਇੱਕ ਵਧੀਆ ਮੌਕਾ ਹੈ। ਸਮੂਹ ਸਟਾਫ ਦੇ ਯੋਗਦਾਨ ਨਾਲ ਇਸ ਪ੍ਰੋਗਰਾਮ ਨੂੰ ਚਾਰ ਚੰਨ ਲੱਗ ਗਏ।ਇਸ ਮੌਕੇ ਸਕੂਲ ਦੇ ਡਾਇਰੈਕਟਰ ਮਿਸਟਰ ਸ਼ਵੀ ਕਪੂਰ, ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਟਾਫ ਤੇ ਵਿਦਿਆਰਥੀ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-