





Total views : 5841536







Total views : 5841536ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਿਖੇ ਦੇਸ਼ ਭਗਤੀ ਦੇ ਜੋਸ਼ ਨਾਲ਼ 79ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਸੂਬੇਦਾਰ ਰਾਜੇਂਦਰ ਸਿੰਘ, ਜੂਨੀਅਰ ਕਮਿਸ਼ਨ ਅਫ਼ਸਰ, 9 ਪੰਜਾਬ ਬਟਾਲੀਅਨ, ਐੱਨ ਸੀ ਸੀ, ਅੰਮ੍ਰਿਤਸਰ ਨੇ ਰਾਸ਼ਟਰੀ ਝੰਡਾ ਲਹਿਰਾਇਆ । ਸਮਾਗਮ ਵਿਚ ਹਵਲਦਾਰ ਐਸ. ਸ਼੍ਰੀਨਿਵਾਸਲੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਰਹੇ । ਤਿਰੰਗਾ ਲਹਿਰਾਉਣ ਮਗਰੋਂ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਭਾਰਤ ਨੂੰ ਨਸ਼ਾ ਮੁਕਤ ਕਰਨ ਲਈ ਸਹੁੰ ਚੁੱਕ ਸਮਾਗਮ ਕੀਤਾ ਗਿਆ। ਇਸ ਸਮੇਂ ਕਾਲਜ ਦੀਆਂ ਵਿਦਿਆਰਥਣਾਂ ਵਲੋਂ “ਆਜ਼ਾਦ ਭਾਰਤ” ਸਿਰਲੇਖ ਅਧੀਨ ਨੁੱਕੜ ਨਾਟਕ ਖਿੱਚ ਦਾ ਕੇਂਦਰ ਰਿਹਾ ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਮਹਿਮਾਨ ਦਾ ਨੰਨਾ ਪੌਦਾ ਪ੍ਰਦਾਨ ਕਰ ਕੇ ਸਵਾਗਤ ਕੀਤਾ ਅਤੇ ਇਸ ਸ਼ੁਭ ਅਵਸਰ ‘ਤੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਵਰਦੀ ਵਿਚ ਖੜ੍ਹੇ ਸਿਪਾਹੀ ਸੱਚਮੁੱਚ ਸਾਡਾ ਮਾਣ ਹਨ । ਉਹ ਹਰ ਸਮੇਂ ਹਿੰਮਤ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ਼ ਦੇਸ਼ ਦੀ ਸੇਵਾ ਲਈ ਵਚਨਬੱਧ ਹਨ । ਉਹਨਾਂ ਕਿਹਾ ਕਿ ਦੇਸ਼ ਦੇ ਸਿਪਾਹੀ ਦੇਸ਼ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਹਰ ਸਮੇਂ ਸਰਹੱਦਾਂ ‘ਤੇ ਤੈਨਾਤ ਰਹਿੰਦੇ ਹਨ । ‘ਆਪ੍ਰੇਸ਼ਨ ਸਿੰਦੂਰ’ ਨੂੰ ਯਾਦ ਕਰਦੇ ਹੋਏ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਅਜਿਹੇ ਮਿਸ਼ਨ ਇਸ ਗੱਲ ਦਾ ਸਬੂਤ ਹਨ ਕਿ ਬਹਾਦਰੀ ਸਿਰਫ਼ ਗੱਲਾਂ ਵਿਚ ਨਹੀਂ ਸਗੋਂ ਕਾਰਵਾਈ ਵਿਚ ਹੁੰਦੀ ਹੈ ।

ਸੂਬੇਦਾਰ ਰਾਜਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ । ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਰਪਣ ਨੂੰ ਅਟੱਲ ਰੱਖਣ, ਅਤੇ ਰਾਸ਼ਟਰ ਪ੍ਰਤੀ ਆਪਣੀ ਵਚਨਬੱਧਤਾ ਨੂੰ ਜੀਵਨ ਭਰ ਲਈ ਬਰਕਰਾਰ ਰੱਖਣ । ਸਥਾਨਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-