ਸੱਤਿਆ ਭਾਰਤੀ ਸਕੂਲ ਚਵਿੰਡਾ ਦੇਵੀ ‘ਚ ਆਜ਼ਾਦੀ ਦਿਹਾੜੇ ‘ਤੇ ਤਲਬੀਰ ਸਿੰਘ ਗਿੱਲ ਨੇ ਲਹਿਰਾਇਆ ਤਾਰੰਗਾ

4947081
Total views : 5947139

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਸੱਤਿਆ ਭਾਰਤੀ ਸਕੂਲ ਚਵਿੰਡਾ ਦੇਵੀ ਵਿੱਚ 79ਵਾਂ ਆਜ਼ਾਦੀ ਦਿਹਾੜਾ ਸ਼ਾਨੋਂ-ਸ਼ੌਕਤ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਆਮ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਪਿੰਡ ਦੇ ਸਰਪੰਚ, ਸਮੁੱਚੀ ਪੰਚਾਇਤ, ਪਿੰਡ ਵਾਸੀ ਅਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰਿੰਸਿਪਲ ਸੁਖਬੀਰ ਕੌਰ, ਕਲੱਸਟਰ ਕੋਆਰਡੀਨੇਟਰ ਰਮਨੀਕ ਸਿੰਘ ਅਤੇ ਸਾਰੇ ਸਟਾਫ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਕਾਰਜਕ੍ਰਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ ਜਿਸ ਦੀ ਰਸਮ ਆਮ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤ, ਭੰਗੜਾ, ਗਿੱਧਾ ਅਤੇ ਕਵਿਤਾ ਪਾਠ ਵਰਗੀਆਂ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮ ਵੀ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਤਲਬੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਸਮਝਾਉਂਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News