





Total views : 5841393







Total views : 5841393ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮੱਲ੍ਹਾਂ ਮਾਰਦਿਆਂ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਅਮਨਪ੍ਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਬੀ. ਕਾਮ ਲਾਅ ਦੀ ਡਿਗਰੀ ’ਚ ’ਵਰਸਿਟੀ ’ਚੋਂ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਉਕਤ ਪ੍ਰਾਪਤੀ ’ਤੇ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵੱਖ-ਵੱਖ ਪ੍ਰੀਖਿਆ ਦੇਣ ਵਾਲੀਆਂ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਭਵਿੱਖ ’ਚ ਉਚਾਈਆਂ ਦੇਣ ਦੀ ਕਾਮਨਾ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ’ਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐੱਲ. ਐੱਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣਾਂ ਅਮਨਪ੍ਰੀਤ ਕੌਰ ਨੇ 600 ਅੰਕਾਂ ’ਚੋਂ 423 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 412 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਇਕ ਹੋਰ ਬੀ. ਕਾਮ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਅੱਠਵਾਂ ਦੀ ਪ੍ਰੀਖਿਆ ’ਚੋਂ ਨਵਦੀਪ ਕੌਰ ਨੇ ਕੁਲ 500 ਅੰਕਾਂ ’ਚੋਂ 375 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਐੱਲ. ਐੱਲ. ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਚੌਥਾ ਦੇ ਹੋਏ ਇਮਤਿਹਾਨਾਂ ’ਚੋਂ ਨੈਨਸੀ ਨੇ 500 ਅੰਕਾਂ ’ਚੋਂ 361 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਮੋਹਿਤ ਸੈਣੀ, ਡਾ. ਦਿਵਿਆ ਸ਼ਰਮਾ, ਡਾ. ਰੈਨੂੰ ਸੈਣੀ, ਡਾ. ਅਨੀਤਾ, ਡਾ. ਪ੍ਰੀਤ ਇੰਦਰ ਕੌਰ, ਪ੍ਰੋ. ਹੇਮਾ ਸਿੰਘ, ਡਾ. ਸੀਮਾ ਰਾਣੀ, ਡਾ. ਪੂਰਨਿਮਾ ਖੰਨਾ, ਪ੍ਰੋ. ਸੁਗਮ, ਡਾ. ਸ਼ਿਵਨ ਸਰਪਾਲ, ਡਾ. ਹਰਜੋਤ ਕੌਰ, ਪ੍ਰੋ. ਮਨਸੀਰਤ ਕੌਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
