





Total views : 5841197







Total views : 5841197ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ ਅਤੇ ਇਸ ਨੂੰ ਮੰਤਰੀ ਸੰਜੀਵ ਅਰੋੜਾ ਨੂੰ ਸੌਂਪ ਦਿੱਤਾ ਹੈ, ਜਿਨ੍ਹਾਂ ਨੂੰ ਰਾਜ ਦਾ ਨਵਾਂ ਬਿਜਲੀ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਹ ਵਿਭਾਗ ਪਹਿਲਾਂ ਹਰਭਜਨ ਸਿੰਘ ਈਟੀਓ ਕੋਲ ਸੀ, ਜੋ ਹੁਣ ਸਿਰਫ਼ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੀ ਦੇਖਭਾਲ ਕਰਨਗੇ।
ਦੱਸ ਦੇਈਏ ਕਿ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਕੋਲ ਇੰਡਸਟਰੀ ਤੇ ਕਾਮਰਸ, ਇਨਵੈਸਟਮੈਂਟ ਪ੍ਰਮੋਸ਼ਨ ਤੇ ਐੱਨ.ਆਰ.ਆਈ. ਵਿਭਾਗ ਹਨ ਤੇ ਹੁਣ ਉਹ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਨ੍ਹਾਂ ਨੇ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਇੰਡਸਟਰੀ ਤੇ ਕਾਮਰਸ ਵਿਭਾਗ ਤੇ ਇਨਵੈਸਟਮੈਂਟ ਪ੍ਰਮੋਸ਼ਨ ਵਿਭਾਗ ਪਹਿਲਾਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਦਕਿ ਕੁਲਦੀਪ ਧਾਲੀਵਾਲ ਕੋਲ ਐੱਨ.ਆਰ.ਆਈ. ਵਿਭਾਗ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

