ਵਿਜੀਲੈਂਸ ਵੱਲੋਂ ਪੁਲਿਸ ਦਾ ਸਹਾਇਕ ਸਬ ਇੰਸਪੈਕਟਰ ਢੇਡ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ

4878561
Total views : 5841032

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੋਸ਼ੀ ਥਾਂਣੇਦਾਰ ਨੇ ਸ਼ਕਾਇਤ ਕਰਤਾ ਤੋ ਮੰਗੀ 2.50 ਲੱਖ ਰੁਪਏ ਦੀ ਰਿਸ਼ਵਤ ਵਿੱਚੋ ਵਸੂਲੇ ਸਨ 1 ਲੱਖ 55 ਹਜਾਰ ਰੁਪਏ


ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ।
ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸਏਐਸ ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News