24 ਅਗਸਤ ਨੂੰ ਸਜਾਏ ਜਾ ਰਹੇ ਅਲੌਕਿਕ ਨਗਰ ਪ੍ਰਤੀ ਸੰਗਤਾਂ ਚ” ਭਾਈ ਉਤਸ਼ਾਹ਼ ::ਰਜਿੰਦਰ ਸਿੰਘ ਸਾਂਘਾ

4878534
Total views : 5840997

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


 ਅੰਮ੍ਰਿਤਸਰ/ਦਇਆ ਸਿੰਘ 

ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੀਵਨ ਜੁਗਤਿ ਸਮਾਗਮਾਂ ਦੀ 6 ਜੁਲਾਈ ਤੋਂ 23 ਅਗਸਤ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਿੰਨ ਸੌ ਪੰਜਾਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ ਵੱਖ ਅਸਥਾਨਾਂ ਤੇ ਚਲ ਰਹੀ 19 ਅਗਸਤ ਦੀ ਲੜੀ ਦੇ ਦੀਵਾਨ ਜੀ ਟੀ ਰੋਡ ਸਥਿਤ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਸਾਹਿਬ ਵਿਖੇ ਰਾਤ 7 ਵਜੇ ਤੋਂ 10 ਵਜੇ ਤੱਕ ਸਜਾਏ ਗਏ।ਇਹ ਮਹਾਨ ਕਾਰਜ ਸਿੱਖ ਕੌਮ ਦੀ ਸਿਰਮੌਰ ਸੰਸਥਾ ਅਤੇ ਸਿੱਖ਼ਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀਂ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਸ੍ਰੀ ਦਰਬਾਰ ਦੇ ਬਹੁਤ ਵੱਡੇ ਸਹਿਯੋਗ ਅਤੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਰਜਿ ਸ੍ਰੀ ਅੰਮ੍ਰਿਤਸਰ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ ਰਜਿੰਦਰ ਸਿੰਘ, ਸਰਪ੍ਰਸਤ ਅਤੇ ਮੋਢੀ ਸ੍ ਜਸਬੀਰ ਸਿੰਘ ਬੈਂਕ ਵਾਲਿਆਂ ਦੀ ਅਗਵਾਈ ਹੇਠ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਹਰ ਸਾਲ ਕਰਵਾਏ ਜਾ ਰਹੇ ਹਨ। ਮੁੱਖ ਸੇਵਾਦਾਰ ਸ੍ ਰਜਿੰਦਰ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ,ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

ਜੀਵਨ ਜੁਗਤਿ ਸਮਾਗਮ (2025 ) ਦੇ ਦੀਵਾਨ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖ਼ਾਲਸਾ ਦੀਵਾਨ ਵਿਖੇ ਸਜਾਏ ਗਏ

24 ਅਗਸਤ ਸਵੇਰੇ ਮੁੱਢ ਕਦੀਮਾਂ ਤੋਂ ਚਲੀ ਆ ਰਹੀ ਪ੍ਰੰਪਰਾ ਅਨੁਸਾਰ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੁਨਿਹਰੀ ਪਾਲਕੀ ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਜੋ ਬਜਾਰ ਰਾਮਸਰ ਸਾਹਿਬ, ਚੌਂਕ ਕਰੋੜੀ, ਬਜਾਰ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ , ਅਤੇ ਸਰਾਂ ਸ੍ਰੀ ਗੁਰੂ ਰਾਮਦਾਸ ਤੋਂ ਹੁੰਦਾ ਹੋਇਆ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸੰਪੰਨ ਹੋਵੇਗਾ।ਅੱਜ ਦੇ ਧਾਰਮਿਕ ਦੀਵਾਨ ਮੌਕੇ ਗਿਆਨੀ ਪ੍ਰਦੀਪ ਸਿੰਘ, ਭਾਈ ਅਵਤਾਰ ਸਿੰਘ, ਪ੍ਰੋ ਜਤਿੰਦਰ ਸਿੰਘ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੰਤੀ ਸਾਜਾ ਨਾਲ ਧੁਰ ਕੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸੰਸਥਾ ਦੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਮੰਚ ਸੰਚਾਲਨ ਦੀ ਜਿੰਮੇਵਾਰੀ ਸ੍ ਦਵਿੰਦਰ ਸਿੰਘ ਨੇ ਬਹੁਤ ਸੋਹਣੇ ਢੰਗ ਨਾਲ ਨਿਭਾਈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸ਼੍ਰੌਮਣੀ ਕਮੇਟੀ ਵਲੋਂ ਬੱਸਾਂ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਇਹ ਬੱਸਾਂ।ਚਾਟੀਵਿੰਡ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਨਜ਼ਦੀਕ ਸ਼੍ਰੌਮਣੀ ਕਮੇਟੀ ਦੇ ਅਧੀਨ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੇ ਬਾਹਰ ਸ਼ਾਮ 5 ਵਜੇ ਚਾਹਵਾਨ ਸੰਗਤਾਂ ਨੂੰ ਸਮਾਗਮ ਵਾਲੇ ਸਥਾਨ ਤੇ ਲਿਜਾਣ ਅਤੇ ਵਾਪਸ ਲਿਆਉਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਦੀਆਂ ਸੰਮੂਹ ਧਾਰਮਿਕ ਸਭਾ ਸੁਸਾਇਟੀਆ ਇਲਾਕਾ ਨਿਵਾਸੀਆਂ ਸਿੰਘ ਸਭਾਵਾਂ ਦੇ ਮੁੱਖੀਆਂ ਨੂੰ ਨਿਮਰਤਾ ਸਹਿਤ ਅਪੀਲ/ ਬੇਨਤੀ ਕੀਤੀ ਕਿ ਅੰਮ੍ਰਿਤ ਮਈ ਵਰਖਾ ਦੇ ਮਹਾਨ ਕੁੰਭ ਵਿਚ ਹਾਜ਼ਰੀਆਂ ਭਰ ਕੇ ਆਪਣੇ ਜੀਵਨ ਨੂੰ ਸਫਲਾ ਕਰੋ। ਉਨ੍ਹਾਂ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੇ ਗੁਰਸਿੱਖ ਵੀਰਾਂ ਵੱਲੋਂ ਦਿਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਜੀ ਆਇਆਂ ਕਿਹਾ। ਗੁਰੂ ਕਾ ਲੰਗਰ ਅਤੁੱਟ ਲਗਾਇਆ ਗਿਆ। ਸ੍ ਦਵਿੰਦਰ ਸਿੰਘ ਨੇ ਦੱਸਿਆ ਕਿ 20 ਅਗਸਤ ਦੇ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਹਰ ਰਾਏ ਸਾਹਿਬ ਮਜੀਠਾ ਰੋਡ ਵਿਖੇ ਰਾਤ 7 ਵਜੇ ਤੋਂ 9.30ਵ ਵਜੇ ਤੱਕ ਸਜਾਏ ਜਾਣਗੇ। ਪ੍ਰਿੰਸੀਪਲ ਪ੍ਰਭਜੋਤ ਕੌਰ, ਭਾਈ ਹਰਵਿੰਦਰ ਸਿੰਘ ਲਿਟਲ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਆਨੰਤਬੀਰ ਸਿੰਘ ਧੁਰ ਕੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News