





Total views : 5840567







Total views : 5840567ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੰਗਰੂਰ/ਬਾਰਡਰ ਨਿਊਜ ਸਰਵਿਸ
ਸੰਦੀਪ ਰਿਸ਼ੀ, ਆਈ.ਏ.ਐਸ., ਡਿਪਟੀ ਕਮਿਸ਼ਨਰ ਦਾ ਸੰਗਰੂਰ ਤੋਂ ਕਮਿਸ਼ਨਰ ਨਗਰ ਨਿਗਮ, ਜਲੰਧਰ ਵਜੋਂ ਤਬਾਦਲਾ ਹੋਣ ‘ਤੇ ਡੀ.ਸੀ. ਦਫਤਰ ਇੰਪਲਾਈਜ ਯੂਨੀਅਨ ਵੱਲੋਂ ਸ਼੍ਰੀ ਸੰਦੀਪ ਰਿਸ਼ੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਆਪਣੇ ਕਾਰਜ ਕਾਲ ਦੌਰਾਨ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਮੂਹ ਹਾਜ਼ਰੀਨ ਨੂੰ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।
ਡੀ.ਸੀ. ਦਫਤਰ ਐਂਪਲਾਈਜ਼ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ
ਉਹਨਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਕਿਸੇ ਸਰਕਾਰੀ ਅਧਿਕਾਰੀ ਕੋਲ ਆਪਣੇ ਕੰਮ ਲਈ ਆਉਂਦਾ ਹੈ ਤਾਂ ਉਸ ਵਿਅਕਤੀ ਦਾ ਕੰਮ ਇਹ ਸਮਝ ਕੇ ਕੀਤਾ ਜਾਵੇ ਕਿ ਜੇਕਰ ਉਸ ਵਿਅਕਤੀ ਦੀ ਥਾਂ ਤੁਸੀਂ ਹੁੰਦੇ ਤਾਂ ਤੁਸੀਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਤੋਂ ਕਿਹੋ ਜਿਹੇ ਵਰਤਾਅ ਦੀ ਤਵੱਕੋ ਕਰਦੇ।ਇਸ ਮੌਕੇ ਡੀ.ਸੀ. ਦਫਤਰ ਇੰਪਲਾਈਜ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਕਾਰਜਕਾਲ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਉਹਨਾਂ ਵੱਲੋਂ ਬਤੌਰ ਪ੍ਰਸ਼ਾਸਕ ਨਿਭਾਈ ਸੇਵਾ ਨੂੰ ਸਦਾ ਯਾਦ ਰੱਖੇ ਜਾਣ ਵਾਲੀ ਕਰਾਰ ਦਿੱਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਲਵਪ੍ਰੀਤ ਸਿੰਘ ਔਲਖ, ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਪ੍ਰਭਦੀਪ ਸਿੰਘ ਨੱਥੋਵਾਲ, ਸੁਪਰਡੈਂਟ ਗਰੇਡ-2 ਬਲਵਿੰਦਰ ਸਿੰਘ ਅੱਤਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
