





Total views : 5839570







Total views : 5839570ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਦਇਆ ਸਿੰਘ
ਪੰਜਾਬ ਦੀ ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ-ਵੈਟਰਨਜ ਪਲੇਅਰਜ ਟੀਮ ਦੇ ਚੀਫ ਪੈਟਰਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਡਾਕਟਰ ਪ੍ਰੀਤ ਮੋਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੈਟਰਨ ਹਰਜਿੰਦਰਪਾਲ ਕੌਰ ਕੰਗ ਪ੍ਰਿੰਸੀਪਲ ਐਜੀਆਰਡੀ ਇੰਸਟੀਚਿਊਟਸ ਪੰਧੇਰ (ਨੇੜੇ ਫਤਿਹਗੜ੍ਹ ਚੂੜੀਆਂ) ਦੀ ਅਗਵਾਈ ਤੇ ਕਨਵੀਨਰ ਕੌਮੀ ਮਾਸਟਰ ਐਥਲੀਟ ਬਾਪੂ ਅਜੀਤ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ 6ਵਾਂ ਰਾਜ ਪੱਧਰੀ ਸਲਾਨਾ ਸਪੋਰਟਸ ਡੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਿਤੀ 27 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10-30 ਵਜੇ ਵਿਸ਼ਵ ਪ੍ਰਸਿੱਧ ਖਾਲਸਾ ਕਾਲਜ ਗਵਰਨਿੰਗ ਕੌਂਸਲ(ਖਾਲਸਾ ਯੂਨੀਵਰਸਿਟੀ) ਦੇ ਪ੍ਰਬੰਧ ਅਧੀਨ ਖਾਲਸਾ ਕਾਲਜ ਆਫ ਐਜੂਕੇਸ਼ਨ ਦੇ ਭਾਈ ਰਾਮ ਸਿੰਘ ਹਾਲ ਵਿਖੇ ਮਨਾਇਆ ਜਾਵੇਗਾ।
ਪੂਰੀਆਂ ਖੇਡ ਰਹੁ ਰੀਤਾਂ,ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਏ ਜਾਣ ਵਾਲੇ ਇਸ ਰਾਜ ਪਧਰੀ ਖੇਡ ਸਮਾਰੋਹ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਸੰਸਥਾਪਕ ਤੇ ਆਰਗੇਨਾਈਜਿੰਗ ਸੈਕਟਰੀ ਕਮ ਪੀਆਰਓ ਗੁਰਮੀਤ ਸਿੰਘ ਸੰਧੂ ਤੇ ਪ੍ਰਚਾਰ ਤੇ ਪ੍ਰਸਾਰ ਸਕੱਤਰ ਕੌਮੀ ਮਾਸਟਰ ਐਥਲੀਟ ਅਵਤਾਰ ਸਿੰਘ ਜੀਐਨਡੀਯੂ ਨੇ ਦੱਸਿਆ ਕਿ ਹਾਕੀ ਦੇ ਜਾਦੂਗਰ ਤੇ ਮਹਾਨ ਕੌਮਾਂਤਰੀ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਖੇਡ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਦੇ ਚਲਦਿਆਂ ਉਨਾਂ ਦੀ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ ਵੈਟਰਨਜ-ਪਲੇਅਰਜ ਟੀਮ ਦੇ ਵੱਲੋਂ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੇ ਦੌਰਾਨ ਆਈਪੀਐਸ ਅਧਿਕਾਰੀ ਤੇ ਸਹਾਇਕ ਕਮਿਸ਼ਨਰ ਆਫ ਪੁਲਿਸ ਉੱਤਰੀ ਰਿਸ਼ਭ ਭੋਲਾ ਮੁੱਖ ਮਹਿਮਾਨ ਵਜੋਂ ਜਦੋਂ ਕਿ ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਮੇਜ਼ਬਾਨ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾਕਟਰ ਖੁਸ਼ਵਿੰਦਰ ਕੁਮਾਰ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋਫੈਸਰ ਡਾਕਟਰ ਪ੍ਰੀਤ ਮਹਿੰਦਰ ਸਿੰਘ ਬੇਦੀ, ਦਵੇਸਰ ਇਮੀਗ੍ਰੇਸ਼ਨ ਦੇ ਐਮਡੀ ਹਰਦੇਸ਼ ਸ਼ਰਮਾ, ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ, ਕੌਮਾਤਰੀ ਹਾਕੀ ਖਿਡਾਰੀ ਬਿਕਰਮਜੀਤ ਸਿੰਘ ਕਾਕਾ ਸੀਆਈਟੀ ਰੇਲਵੇ, ਕੌਮੀ ਹਾਕੀ ਖਿਡਾਰੀ ਤੇ ਸੀਆਈਟੀ ਰੇਲਵੇ ਕੁਲਜੀਤ ਸਿੰਘ ਹੁੰਦਲ ਪਾਂਖਰਪੁਰਾ, ਸਾਬਕਾ ਹਾਕੀ ਖਿਡਾਰਨ ਪਰਮਿੰਦਰ ਕੌਰ ਸਖੀਰਾ ਰੇਲਵੇ, ਜਿਲਾ ਫੈਂਸਿੰਗ ਐਸੋਸੀਏਸ਼ਨ ਦੇ ਜਰਨਲ ਸਕੱਤਰ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ,ਜਿਲਾ ਐਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਦੇ ਜਨਰਲ ਸਕੱਤਰ ਬਾਬਾ ਜਰਨੈਲ ਸਿੰਘ ਸਖੀਰਾ,ਪੰਜਾਬ ਐਡ ਸਿੰਧ ਬੈਂਕ ਦੇ ਸਹਾਇਕ ਮੈਨੇਜਰ ਤੇ ਕੌਮੀ ਹਾਕੀ ਖਿਡਾਰੀ ਰਾਜਬੀਰ ਸਿੰਘ ਸਰਕਾਰੀਆ,ਪ੍ਰਿੰਸੀਪਲ ਗੁਰਚਰਨ ਸਿੰਘ ਸੰਧੂ,ਪ੍ਰਿੰਸੀਪਲ ਤੇਜਬੀਰ ਸਿੰਘ ਵਿਰਕ,ਪ੍ਰਿੰਸੀਪਲ ਪ੍ਰਦੀਪ ਕੌਰ ਪੰਨੂ, ਪ੍ਰਿੰਸੀਪਲ ਜਗਜੀਤ ਸਿੰਘ ਹੁੰਦਲ, ਪ੍ਰਿੰਸੀਪਲ ਜਗਜੀਤ ਸਿੰਘ ਰੰਧਾਵਾ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸਮਾਜ ਸੇਵਕ ਤੇ ਖੇਡ ਪ੍ਰਮੋਟਰ ਗੁਰਿੰਦਰ ਸਿੰਘ ਮੱਟੂ,ਪ੍ਰਿੰਸੀਪਲ ਹਰਜਿੰਦਰਪਾਲ ਕੌਰ ਕੰਗ,ਉੱਘੀ ਖੇਡ ਪ੍ਰਮੋਟਰ ਤੇ ਸਮਾਜ ਸੇਵਕਾ ਚਰਨਜੀਤ ਕੌਰ ਸੰਧੂ,ਜੀਐਨਡੀਯੂ ਦੇ ਸੇਵਾਮੁਕਤ ਅਧਿਕਾਰੀ ਪਿਸ਼ੌਰਾ ਸਿੰਘ ਧਾਰੀਵਾਲ, ਖੇਡ ਪ੍ਰਮੋਟਰ ਮੈਡਮ ਨਿਰਲੇਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਦਰਜ ਕਰਵਾਉਣਗੇ। ਇਸ ਦੌਰਾਨ ਕਈ ਵੱਕਾਰੀ ਐਵਾਰਡਾਂ ਦੇ ਨਾਲ-ਨਾਲ ਵੱਖ ਵੱਖ ਖੇਡਾਂ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਮਹਿਲਾ-ਪੁਰਸ਼ ਖਿਡਾਰੀਆਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਖੇਡ ਖੇਤਰ ਦੇ ਵਿੱਚ ਸਿੱਧੇ ਤੇ ਅਸਿੱਧੇ ਰੂਪ ਦੇ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਗੈਰ ਖਿਡਾਰੀਆਂ ਨੂੰ ਵੀ ਨਵਾਜਿਆ ਜਾਵੇਗਾ।ਦੱਸਿਆ ਕਿ ਇਸ ਬਾਬਤ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
