





Total views : 5839747







Total views : 5839747ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਪ੍ਰਾਰਥੀਆਂ ਲਈ ਮੁਫਤ ਫਿਜੀਕਲ ਟਰੇਨਿੰਗ ਸੀ-ਪਾਈਟ ਕੈਂਪ,ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਚੱਲ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ. ਅੰਮ੍ਰਿਤਸਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਪੰਜਾਬ ਪੁਲਿਸ ਦੀ ਭਰਤੀ ਲਈ ਪੰਜਾਬ ਦੇ ਯੁਵਕਾਂ ਨੂੰ ਸਰੀਰਕ ਤੌਰ ਤੇ ਪਰਿਪੱਕ ਬਣਾਉਣ ਲਈ ਟ੍ਰੇਨਿੰਗ ਦਾ ਆਗਾਜ ਕੀਤਾ ਗਿਆ ਹੈ।
ਜਿਲ੍ਹਾ ਅੰਮ੍ਰਿਤਸਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿੰਨਾਂ ਯੁਵਕਾਂ ਦਾ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਦਾ ਟੈਸਟ ਪਾਸ ਹੋ ਗਿਆ ਹੈ,ਉਹ ਯੁਵਕ ਫਿਜੀਕਲ ਟੈਸਟ ਦੀ ਤਿਆਰੀ ਲਈ ਟਰੇਨਿੰਗ ਵਾਸਤੇ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਜਲਦੀ ਤੋਂ ਜਲਦੀ ਰਿਪੋਰਟ ਕਰਨ ਤਾਂ ਜੋ ਕਿ ਸੀ-ਪਾਈਟ ਕੈਂਪ ਵਿਖੇ ਯੁਵਕਾਂ ਨੂੰ ਭਰਤੀ ਦੇ ਅਨੁਸਾਰ ਟਰੇਨਿੰਗ ਦਿੱਤੀ ਜਾ ਸਕੇ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਰੁਜ਼ਗਾਰ ਉੱਤਪਤੀ,ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ ਨੇ ਕਿਹਾ ਇਸ ਦੇ ਨਾਲ- ਨਾਲ ਹੀ ਆਰਮੀ ਭਰਤੀ ਦੇ ਫਿਜੀਕਲ ਟੈਸਟ ਦੀ ਤਿਆਰੀ ਕਰਨ ਵਾਲੇ ਯੁਵਕ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਤਿਆਰੀ ਕਰਨ ਲਈ ਰਿਪੋਰਟ ਕਰ ਸਕਦੇ ਹਨ। ਯੁਵਕਾਂ ਨੂੰ ਦੋਵੇ ਟਾਈਮ ਸਵੇਰੇ ਅਤੇ ਸਾਮ ਨੂੰ ਫਿਜੀਕਲ ਟਰੇਨਿੰਗ ਪੂਰੇ ਜੋਰ-ਸ਼ੋਰ ਦੇ ਨਾਲ ਕਰਵਾਈ ਜਾਵੇਗੀ ।
ਸੀ-ਪਾਇਟ ਕੈਂਪ ਦੇ ਇੰਚਾਰਜ਼ ਸ੍ਰੀ ਮਨਦੀਪ ਸਿੰਘ ਨੇ ਦੱਸਿਆ ਕਿ ਟਰੇਨਿੰਗ ਵਿੱਚ ਭਾਗ ਲੈਣ ਲਈ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰ੍ਹਵੀ ਕਲਾਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ । ਇਸ ਕੈਂਪ ਵਿੱਚ ਟਰੇਨਿੰਗ ਦੌਰਾਨ ਯੁਵਕਾ ਨੂੰ ਟਰੇਨਿੰਗ, ਪੜਾਈ,ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਚਾਹਵਾਨ ਯੁਵਕ ਵਧੇਰੇ ਜਾਣਕਾਰੀ ਲਈ ਮੁਬਾਇਲ ਨੰਬਰ 7009317626 ਅਤੇ 9872840492 ਤੇ ਸਪੰਰਕ ਕਰਕੇ ਟਰੇਨਿੰਗ ਲੈਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ,ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਪਹੁੰਚ ਕਰ ਸਕਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-