ਬਾਬਾ ਬੁੱਢਾ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਹਲਕੇ ਵਿੱਚ ਕਰਾਂਗੇ ਕੰਮ-ਤਲਬੀਰ ਗਿੱਲ

4913369
Total views : 5895725

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਉਣ ਤੇ ਅੱਜ ਤਲਬੀਰ ਸਿੰਘ ਗਿੱਲ ਵੱਲੋਂ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕਰਵਾਈ ਗਈ ।

ਤਲਬੀਰ ਗਿੱਲ ਨੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ

ਇਸ ਮੌਕੇ ਹਲਕਾ ਮਜੀਠਾ ਤੋਂ ਵੱਡੀ ਗਿਣਤੀ ਵਿੱਚ ਦਰਜਾ-ਬਦਰਜਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ। ਇਸ ਮੌਕੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋਂ ਮੈਨੂੰ ਆਮ ਆਦਮੀ ਪਾਰਟੀ ਵੱਲੋਂ ਹਲਕੇ ਮਜੀਠੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਦੀ ਮੈਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਹਲਕੇ ਦੇ ਲੋਕਾਂ ਦੇ ਕੀਤੇ ਵਿਸ਼ਵਾਸ ਤੇ ਖੜਾਂ ਉਤਰਾਗਾਂ। ਉਨਾਂ ਹਲਕੇ ਅਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ। ਉਨਾਂ ਕਿਹਾ ਕਿ ਮੇਰਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸਕਲਾਂ ਨੂੰ ਹੱਲ ਕਰਨਾ ਅਤੇ ਹਲਕੇ ਵਿੱਚ ਵਿਕਾਸ ਨੂੰ ਯਕੀਨੀ ਬਣਾਉਣਾ ਮੇਰਾ ਮੁੱਖ ਟਿੱਚਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News