





Total views : 5839899







Total views : 5839899ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਦਇਆ ਸਿੰਘ
ਕੌਮੀ ਘਰ ਦੀ ਪ੍ਰਾਪਤੀ ਲਈ ਚੱਲ ਰਹੇ ਮੌਜੂਦਾ ਸੰਘਰਸ਼ ਦੌਰਾਨ ਗੁਰਮਤਿ ਸਿਧਾਂਤਾਂ ਤੇ ਚਲਦਿਆਂ ਆਪਣੇ ਆਪ ਨੂੰ ਕੌਮ ਤੋਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 30 ਅਤੇ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 7 ਵਜੇ ਪਾਏ ਜਾਣਗੇ। ਅਖੰਡ ਕੀਰਤਨੀ ਜਥੇ ਦੇ ਜਥੇਦਾਰ ਭਾਈ ਬਖਸ਼ੀਸ਼ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਸ਼ਹੀਦ ਭਾਈ ਸੁਲੱਖਣ ਸਿੰਘ ਬੱਬਰ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ 30 ਅਗਸਤ ਨੂੰ ਸਵੇਰੇ 7 ਵਜੇ ਪਾਏ ਜਾਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ 30ਵੇੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 31 ਅਗਸਤ ਨੂੰ ਪਾਏ ਜਾਣਗੇ।
ਭਾਈ ਦਿਲਾਵਰ ਸਿੰਘ ਬੱਬਰ ਨੇ ਮੱਨੁਖੀ ਬੰਬ ਬਣਕੇ ਸਾਲ 1995 ‘ਚ ਤਤਕਾਲੀ ਮੁੱਖ ਮੰਤਰੀ ਬੇੰਅਤ ਸਿੰਘ ਨੂੰ ਮਾਰ ਕੇ ਪੰਜਾਬ ਵਿੱਚ ਕੀਤੇ ਜਾ ਰਹੇ ਝੂਠੇ ਮੁਕਾਬਲਿਆਂ ਨੂੰ ਵਿਰਾਮ ਲਗਾਇਆ ਸੀ। ਭਾਈ ਦਿਲਾਵਰ ਸਿੰਘ ਬੱਬਰ ਦੇ ਸਾਥੀਆਂ ਵਿੱਚ ਬੰਦੀ ਸਿੰਘ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਸ਼ਾਮਲ ਹਨ।ਡਾ ਸੁਖਦੇਵ ਸਿੰਘ ਬਾਬਾ, ਬਲਦੇਵ ਸਿੰਘ ਨਵਾਂਪਿੰਡ, ਮਹਾਂਬੀਰ ਸਿੰਘ ਸੁਲਤਾਨਵਿੰਡ, ਸੁਖਰਾਜ ਸਿੰਘ ਵੇਰਕਾ, ਨਰਿੰਦਰ ਸਿੰਘ ਗਿੱਲ ਅਤੇ ਰਘਬੀਰ ਸਿੰਘ ਭੁੱਚਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭੋਗ ਉਪਰੰਤ 31 ਅਗਸਤ ਨੂੰ ਗੁਰਦੁਆਰਾ ਸ਼ਹੀਦਗੰਜ ਰੇਲਵੇ ਕਲੋਨੀ ਬੀ ਬਲਾਕ ਵਿੱਖੇ 11 ਤੋਂ 2 ਵਜੇ ਤੱਕ ਭਾਈ ਦਿਲਾਵਰ ਸਿੰਘ ਬੱਬਰ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹੋਵੇਗਾ ਜਿਸ ਵਿੱਚ ਢਾਡੀ, ਕਵੀਸ਼ਰ ਅਤੇ ਪੰਥਕ ਆਗੂ ਹਾਜ਼ਰੀਆਂ ਭਰਨਗੇ। ਸਮੂਹ ਸੰਗਤਾਂ ਨੂੰ 30 ਅਤੇ 31 ਅਗਸਤ ਨੂੰ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-