





Total views : 5915241







Total views : 5915241ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਜ਼ਿਲ੍ਹੇ ਵਿੱਚ ਪੈਰੀ ਲਗਾਤਾਰ ਬਰਸਾਤ ਨੂੰ ਵੇਖਦੇ ਹੋਏ ਵਧੀਕ ਜ਼ਿਲ੍ਹਾ ਮਜਿਸਟਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਕੱਲ 27 ਅਗਸਤ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਸਕੂਲ, ਕਾਲਜ ਆਦਿ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।ਮੌਜੂਦਾ ਸਥਿਤੀ ਦਾ ਵੇਰਵਾ ਦੱਸਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਅਗਲੇ 12 ਘੰਟਿਆਂ ਦੌਰਾਨ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿੱਚ ਵਾਧੇ ਦੀ ਸੰਭਾਵਨਾ ਕਾਰਨ ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਹੜ੍ਹ ਨਾਲ ਸਬੰਧਤ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਦਾ ਫੋਨ ਨੰਬਰ 0183-2229125 ਡਾਇਲ ਕਰੋ
ਉਨਾਂ ਕਿਹਾ ਕਿ ਬਿਆਸ ਦਰਿਆ ਦੀ ਸਥਿਤੀ ਇਸ ਵੇਲੇ ਸਥਿਰ ਹੈ, ਪਰ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਕਾਰਨ ਪੈਦਾ ਹੋਈਆਂ ਸਥਿਤੀਆਂ ਉੱਤੇ ਜ਼ਿਲੇ ਭਰ ਵਿੱਚ ਨਿਗਰਾਨੀ ਰੱਖ ਰਿਹਾ ਹੈ। ਸਾਰੀਆਂ ਟੀਮਾਂ ਕੰਮ ਕਰ ਰਹੀਆਂ ਹਨ ਅਤੇ 48 ਘੰਟੇ ਦੀ ਮੌਸਮ ਚੇਤਾਵਨੀ ਦੇ ਮੱਦੇਨਜ਼ਰ 24 ਘੰਟੇ ਮੁਸ਼ਤੈਦੀ ਰੱਖੀ ਜਾ ਰਹੀ ਹੈ। ਉਨਾ ਕਿਹਾ ਕਿ ਕਿਸੇ ਵੀ ਪੁੱਛਗਿੱਛ ਲਈ ਜਾਂ ਹੜ੍ਹ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਲਈ ਫੋਨ ਨੰਬਰ 0183-2229125 ਜੋ ਕਿ ਹੜ੍ਹ ਕੰਟਰੋਲ ਰੂਮ ਦਾ ਨੰਬਰ ਹੈ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸੁਚੇਤ ਰਹਿਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-