





Total views : 5840545







Total views : 5840545ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਭਾਰਤੀ ਮੌਸਮ ਵਿਭਾਗ ਨੇ ਕੱਲ 27 ਅਗਸਤ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਚੇਤਾਵਨੀ ਦਿੱਤੀ ਹੈ। ਉੱਤਰ-ਪੱਛਮੀ ਭਾਰਤ ਵਿੱਚ ਜੰਮੂ, ਪੰਜਾਬ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਮੌਸਮ ਨੇ ਫਿਰ ਤੋਂ ਕਹਿਰ ਵਰਸਾਉਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਵੱਲੋਂ ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਇਲਾਕਿਆਂ ’ਚ ਆਉਂਦੇ ਦਿਨਾਂ ’ਚ ਭਾਰੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਪੰਜਾਬ ਦੇ 12 ਹੋਰ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਹੋਇਆ ਹੈ।ਮੌਸਮ ਵਿਭਾਗ ਦੇ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਤੇਜ਼ ਬਾਰਿਸ਼ ਦੇ ਨਾਲ ਨਾਲ ਆਮ ਜੀਵਨ ਪ੍ਰਭਾਵਿਤ ਹੋ ਸਕਦਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਖ਼ਾਸ ਧਿਆਨ ਦੇਣ ਲਈ ਕਿਹਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
