





Total views : 5895727







Total views : 5895727ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮ੍ਰਿਤਕ ਵਿਅਕਤੀਆਂ ਤੇ ਨਾਲ ਹੀ ਉਹਨਾਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ, ਪੰਜਾਬੀ ਭਾਈਚਾਰੇ ਅਤੇ ਦੇਸ਼ ਵਾਸੀਆਂ ਨੂੰ ਦਿੱਲੀ ਹਮਦਰਦੀ ਹੈ, ਪਰ ਇਸ ਹਾਦਸੇ ਲਈ ਜ਼ਿੰਮੇਵਾਰ ਸਿੱਖ ਨੌਜਵਾਨ ਹਰਜਿੰਦਰ ਸਿੰਘ ਖਿਲਾਫ ਅਮਰੀਕਾ ਸਰਕਾਰ ਨੂੰ ਕਿਸੇ ਸੀਮਾ ਵਿੱਚ ਰਹਿ ਕੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਅਤੇ ਮਜੀਠਾ ਹਲਕੇ ਤੋਂ ਅਕਾਲੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤਾ।
ਬੀਬਾ ਗਨੀਵ ਕੌਰ ਮਜੀਠੀਆ ਨੇ ਆਖਿਆ ਕਿ ਅਮਰੀਕਾ ਸਰਕਾਰ ਸਾਰੀਆਂ ਹੱਦਾਂ ਪਾਰ ਕਰਕੇ ਹਰਜਿੰਦਰ ਸਿੰਘ ਨੂੰ ਅਣਜਾਣੇ ਵਿੱਚ ਹੋਈ ਗਲਤੀ ਤੋਂ ਕਈ ਗੁਣਾਂ ਤੋਂ ਵੱਧ ਦੀ ਸਜ਼ਾ ਦੇ ਕੇ ਉਸ ਦਾ ਸਾਰਾ ਜੀਵਨ ਬਰਬਾਦ ਕਰਨ ਦੇ ਰਾਹ ਤੇ ਤੁਰੀ ਹੋਈ ਹੈ, ਜੋ ਬਿਲਕੁਲ ਅਣਮਨੁੱਖੀ ਵਤੀਰਾ ਹੈ। ਉਨਾਂ ਕਿਹਾ ਕਿ ਅਮਰੀਕਾ ਸਰਕਾਰ ਨੂੰ ਇਸ ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ। ਇਸ ਮੌਕੇ ਬੀਬਾ ਗਨੀਵ ਕੌਰ ਮਜੀਠੀਆ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ਼੍ਰੀ ਜੈ ਸ਼ੰਕਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਅਮਰੀਕਾ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਹਰਜਿੰਦਰ ਸਿੰਘ ਨੂੰ ਇੰਨਸਾਫ ਦਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-