





Total views : 5840971







Total views : 5840971ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਤਹਿਤ ਰਜੇਸ਼ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨਿਯੂਕਤ ਕੀਤਾ ਗਿਆ ਹੈ।ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਵਿਖੇ ਸਾਦੇ ਪਰ ਪ੍ਰਭਾਵਸਾਂਲੀ ਸਮਾਗਮ ਦੌਰਾਨ ਰਜੇਸ਼ ਕੁਮਾਰ ਸ਼ਰਮਾ ਵਲੋਂ ਬਤੌਰ ਡੀ.ਈ.ਓ. (ਸੈ. ਸਿੱ) ਅੰਮ੍ਰਿਤਸਰ ਦਾ ਅਹੁਦਾ ਸੰਭਾਲਿਆ ਗਿਆ, ਇਸ ਸਮੇਂ ਉਨ੍ਹਾਂ ਨੂੰ ਦਫਤਰੀ ਸਟਾਫ, ਅਧਿਆਪਕ ਯੂਨੀਅਨ ਅਤੇ ਸਿੱਖਿਆ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਵਲੋਂ ਸਨਮਾਨਿਤ ਕੀਤਾ ਗਿਆ।
ਗੁਰੂ ਨਗਰੀ ਵਿੱਚ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ – ਰਜੇਸ਼ ਕੁਮਾਰ ਸ਼ਰਮਾ
ਅਹੁਦਾ ਸੰਭਾਲਣ ਉਪਰੰਤ ਹਾਜਰ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ਼੍ਰੀ ਰਜੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਵਜੋਂ ਸੇਵਾ ਕਰਨਾ ਉਨਾਂ੍ਹ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਥੇ ਅਧਿਆਪਕਾਂ, ਦਫਤਰੀ ਸਟਾਫ ਅਤੇ ਸਿੱਖਿਆ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਨੂੰ ਉਹ ਤਰਜੀਹ ਦੇਣਗੇ ਉਥੇ ਹੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਮਿਆਰ ਵਿੱਚ ਉਚੇਰਾ ਵਾਧਾ ਉਨ੍ਹਾਂ ਦੀ ਪ੍ਰਾਰਥਮਿਕਤਾ ਹੋਵੇਗੀ।
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਗੁਣਵਤਾ ਲਿਆਉਣ ਪ੍ਰਾਰਥਮਿਕਤਾ- ਰਜੇਸ਼ ਕੁਮਾਰ ਸ਼ਰਮਾ
ਇਸ ਸਮੇਂ ਉਨ੍ਹਾਂ ਨੂੰ ਸ. ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਸ਼੍ਰੀ ਰਜੇਸ਼ ਖੰਨਾ ਡਿਪਟੀ ਡੀ.ਈ.ਓ.,ਸ ਸਾ. ਡੀ.ਈ.ਓ. ਸਤਿੰਦਰਬੀਰ ਸਿੰਘ, ਪ੍ਰਿੰਸੀਪਲ ਪਰਮਿੰਦਰ ਸਿੰਘ, ਸੁਪਰਡੈਂਟ ਦਿਲਬਾਗ ਸਿੰਘ ਰੰਧਾਵਾ,ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ ਸਟੈਨੋ, ਆਸ਼ੂ ਵਿਸ਼ਾਲ ਜ਼ਿਲ੍ਹਾ ਖੇਡ ਕੋਆਰਡੀਨੇਟਰ, ਸ਼੍ਰੀ ਰਾਜਨ ਡੀ.ਆਰ.ਸੀ., ਸਾ. ਡੀ.ਈ.ਓ. ਕੰਵਲਜੀਤ ਸਿੰਘ, ਰਜਿੰਦਰ ਸਿੰਘ ਏ.ਸੀ. ਸਮਾਰਟ ਸਕੂਲ ਰੁਪਿੰਦਰ ਸਿੰਘ ਏ.ਪੀ.ਸੀ., ਮੁਨੀਸ਼ ਕੁਮਾਰ ਮੇਘ ਏ.ਸੀ.,ਐਡੀਟਰ ਰਮਨ ਕੁਮਾਰ, ਸੰਦੀਪ ਸਿਆਲ, ਸਾ. ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ, ਧਰਮਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਵਡਾਲੀ, ਧਰਮਿੰਦਰ ਸਿੰਘ ਸੀਨੀਅਰ ਸਹਾਇਕ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਤੇ ਸਿੱਖਿਆ ਅਧਿਕਾਰੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-