ਜਿਲਾ ਪ੍ਰਸ਼ਾਸਨ ਨੇ ਨਸ਼ਾ ਤਸਕਰ ਲਾਡੀ ਦਾ ਗੁਰੂ ਕੀ ਵਡਾਲੀ ਵਿਖੇ ਨਸ਼ੇ ਵੇਚਕੇ ਬਣਾਇਆ ਘਰ ਢਾਹਿਆ

4878613
Total views : 5841153

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ, ਦਇਆ ਸਿੰਘ
ਮੁੱਖ ਮੰਤਰੀ, ਪੰਜਾਬ, ਸ੍ਰ: ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨੇ ਅੱਜ ਥਾਣਾ ਛੇਹਰਟਾ ਦੇ ਅਧਿਕਾਰ ਖੇਤਰ ਅਧੀਨ ਗੁਰੂ ਕੀ ਵਡਾਲੀ ਛੇਹਰਟਾ ਅੰਮ੍ਰਿਤਸਰ ਖੇਤਰ ਵਿੱਚ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਕੇ ਇੱਕ ਵੱਡੀ ਕਾਰਵਾਈ ਕੀਤੀ।
, ਇਸ ਸਮੇ  ਡਿਪਟੀ ਕਮਿਸ਼ਨਰ ਪੁਲਿਸ, ਲਾਅ ਐਂਡ ਆਰਡਰ, ਅੰਮ੍ਰਿਤਸਰ ਸ੍ਰੀ ਆਲਮ ਵਿਜੈ ਸਿੰਘ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵਿਅਕਤੀ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਨਸ਼ਿਆਂ ਦੇ ਜ਼ਹਿਰ ਨਾਲ ਤਬਾਹ ਕਰ ਰਹੇ ਹਨ, ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ੀਲੇ ਪਦਾਰਥਾਂ ਦੇ ਪੈਸੇ ਰਾਹੀਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਨਾਮੀ ਤੇ ਬੇਨਾਮੀ ਚੱਲ ਅਤੇ ਅਚੱਲ ਸੰਪਤੀਆਂ ਨੂੰ ਢਾਹਿਆ ਤੇ ਸ਼ੀਜ੍ਹ ਕੀਤਾ ਜਾਵੇਗਾ। 
ਜਨਤਾ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਅੱਗੇ ਆਉਣ ਅਤੇ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ, ਮਿਲੀ ਸੂਚਨਾਂ ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਸਮੇ ,ਏ.ਡੀ.ਸੀ.ਪੀ ਸਿਟੀ-੨,ਅੰਮ੍ਰਿਤਸਰ, ਸ੍ਰੀ ਹਰਪਾਲ ਸਿੰਘ, ਏ.ਸੀ.ਪੀ ਵੈਸਟ,ਅੰਮ੍ਰਿਤਸਰ ਸ੍ਰੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਿਨੋਦ ਕੁਮਾਰ ਮੁੱਖ ਅਫ਼ਸਰ ਥਾਣਾ ਛੇਹਰਟਾ,ਅੰਮ੍ਰਿਤਸਰ ਅਤੇ ਨਗਰ ਨਿਗਮ ਇੰਸਪੈਕਟਰ ਸੁਰਿੰਦਰ ਅਰੋੜਾ  ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News