





Total views : 5841152







Total views : 5841152ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ / ਦਇਆ ਸਿੰਘ
ਮੌਜੂਦਾ ਸੰਘਰਸ਼ ਦੌਰਾਨ ਬੱਬਰ ਖਾਲਸਾ ਜਥੇਬੰਦੀ ਦੇ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਖੱਖਣ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਅਖੰਡ ਕੀਰਤਨੀ ਜਥੇ ਵੱਲੋਂ ਸ੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਸਤਿਕਾਰ ਤੇ ਸ਼ਰਧਾ ਨਾਲ ਮਨਇਆ ਗਿਆ। ਸ਼੍ਰੀ ਅੰਖਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾ ਨੇ ਗੁਰਬਾਣੀ ਦੇ ਵੈਰਾਗਮਈ ਕੀਰਤਨ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਭਾਈ ਅਨੋਖ ਸਿੰਘ ਬੱਬਰ ਦੇ ਪਰਿਵਾਰ ਤੋਂ ਹੀਰਾ ਸਿੰਘ ਤੇ ਬੀਬੀ ਸਤਿੰਦਰ ਕੌਰ ਅਤੋ ਭਾਈ ਸੁਲਖੱਣ ਸਿੰਘ ਦੇ ਪਰਿਵਾਰ ਤੋਂ ਭਰਾਤਾ ਮੱਖਣ ਸਿੰਘ ਤੇ ਬੀਬੀ ਮਨਿੰਦਰ ਕੌਰ, ਸ਼ਹੀਦ ਜਨਰਲ ਸ਼ਬੇਗ ਸਿੰਘ ਦੇ ਭਰਾਤਾ ਬੇੰਅਤ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਬੱਬਰ ਦੇ ਭਰਾਤਾ ਮਹਾਂਬੀਰ ਸਿੰਘ ਸੁਲਤਾਨਵਿੰਡ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ 1978 ਦੀ ਵਿਸਾਖੀ ਸਮੇਂ ਨਕਲੀ ਨਿਰੰਕਾਰੀਆਂ ਵੱਲੋਂ ਭਾਈ ਫੌਜਾ ਸਿੰਘ ਦੀ ਅਗਵਾਈ ‘ਚ ਸ਼ਹੀਦ ਹੋਏ ਸਿੰਘਾਂ ਦਾ ਇਨਸਾਫ਼ ਜਦ ਸਰਕਾਰ ਨਹੀਂ ਦੇ ਸਕੀ ਤਾਂ ਇਨ੍ਹਾਂ ਸਿੰਘਾਂ ਨੇ ਜਥੇਬੰਦਕ ਹੋਕੇ ਖ਼ਾਲਸਾਈ ਸਿਧਾਂਤਾਂ ਅਨੁਸਾਰ ਕਾਰਜ ਕੀਤੇ ਸਨ। ਉਨ੍ਹਾਂ ਕਿਹਾ ਕਿ ਕੌਮ ਨੂੰ ਹਮੇਸ਼ਾ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਹਾਜ਼ਰੀ ਭਰਨ ਵਾਲਿਆਂ ‘ਚ ਹਵਾਰਾ ਕਮੇਟੀ ਤੋਂ ਪ੍ਰੋਫੈਸਰ ਬਲਜਿੰਦਰ ਸਿੰਘ, ਡਾ ਸੁਖਦੇਵ ਸਿੰਘ ਬਾਬਾ, ਪੰਜ ਸਿੰਘਾਂ ਚੋਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਦਲ ਖਾਲਸਾ ਤੋਂ ਪਰਮਜੀਤ ਸਿੰਘ ਟਾਂਡਾ, ਸਰਬਜੀਤ ਸਿੰਘ ਘੁਮਾਣ, ਗੁਰਮੀਤ ਸਿੰਘ ਮੈਨੇਜਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਦਲਜੀਤ ਸਿੰਘ ਗਿੱਲ, ਸਤਜੋਤ ਸਿੰਘ ਮੁਧਲ, ਨਰਿੰਦਰ ਸਿੰਘ ਗਿੱਲ, ਦਰਸ਼ਨ ਸਿੰਘ ਬਟਾਲਾ, ਮਾਸਟਰ ਬਲਦੇਵ ਸਿੰਘ,ਪਸ਼ੌਰਾ ਸਿੰਘ ਗਿੱਲ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-