





Total views : 5841034







Total views : 5841034ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਮੱਲੀ ਟਰਾਂਸਪੋਰਟ ਕੰਪਨੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤਾ 2 ਲੱਖ 51 ਹਜ਼ਾਰ ਰੁਪਏ ਦਾ ਚੈਕ
ਅੰਮਿਤਸਰ/ਚਵਿੰਡਾ ਦੇਵੀ/ ਦਇਆ ਸਿੰਘ, ਵਿੱਕੀ ਭੰਡਾਰੀ
ਹਲਕਾ ਮਜੀਠਾ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰ ਤਲਬੀਰ ਸਿੰਘ ਗਿੱਲ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਲੋਕਾਂ ਨੁੰ ਅਪੀਲ ਕੀਤੀ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।
ਸ੍ਰ ਗਿੱਲ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਇਸ ਮੁਸ਼ਕਿਲ ਸਮੇਂ ਵਿੱਚ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਈਏ ਅਤੇ ਉਨਾਂ ਦੇ ਪੁਨਰਵਾਸ ਲਈ ਕੰਮ ਕਰੀਏ। ਉਨਾਂ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਪਰ ਅਸੀਂ ਰੱਲ ਮਿਲ ਕੇ ਇਕ ਦੂਜੇ ਦੇ ਨਾਲ ਖੜ੍ਹੀਏ।
ਸ੍ਰ ਗਿੱਲ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਹੜ੍ਹ ਨਾਲ ਹੋਏ ਨੁਕਸਾਨ ਦੀ ਪਲ ਪਲ ਦੀ ਰਿਪੋਰਟ ਲੈ ਰਹੇ ਹਨ ਅਤੇ ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ ਅਤੇ ਮੈਂ ਪਰਮਾਤਮਾ ਅਗੇ ਅਰਦਾਸ ਕਰਦਾ ਹਾਂ ਕਿ ਜਲਦ ਹੀ ਸਾਰੇ ਹਾਲਾਤ ਠੀਕ ਹੋ ਜਾਣਗੇ। ਉਨਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਬਚਾਉਣ ਅਤੇ ਉਨਾਂ ਤੱਕ ਰਾਸ਼ਨ ਪਹੁੰਚਾਉਣ ਲਈ ਸਰਕਾਰ ਦਾ ਹੈਲੀਕਾਪਟਰ ਲੋਕ ਸੇਵਾ ਵਿੱਚ ਲਗਾ ਦਿੱਤਾ ਹੈ। ਉਨਾਂ ਕਿਹਾ ਕਿ ਸਾਡੇ ਲਈ ਇਕ-ਇਕ ਜਾਣ ਕੀਮਤੀ ਹੈ ਅਤੇ ਅਸੀਂ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਦੇ ਨਾਲ ਖੜੇ ਹਾਂ।
ਅੱਜ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਮੱਲੀ ਟਰਾਂਸਪੋਰਟ ਕੰਪਨੀ ਵੱਲੋਂ ਰੈਡ ਕਰਾਸ ਨੂੰ 2 ਲੱਖ 51 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਰਾਹੀਂ ਭੇਂਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਪੀੜਤ ਪਰਿਵਾਰਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਕਰਨ ਨੂੰ ਤਿਆਰ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਸ੍ਰ ਗਿੱਲ ਅਤੇ ਮੱਲੀ ਟਰਾਂਸਪੋਰਟ ਕੰਪਨੀ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਘੜੀ ਵਿੱਚ ਵੱਧ ਚੜ੍ਹ ਕੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਐਸ:ਐਸ:ਪੀ ਦਿਹਾਤੀ ਸ੍ਰ ਮਨਿੰਦਰ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਸੈਮਸਨ ਮਸੀਹ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
