





Total views : 5949135







Total views : 5949135ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਦਇਆ ਸਿੰੰਘ
ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਸੂਬੇ ਭਰ ਦੇ ਸਾਰੇ ਹੀ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ‘ਚ 3 ਸਤੰਬਰ 2025 ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਕਿਉਕਿ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ।
ਦੱਸਣ ਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ 27 ਅਗਸਤ ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਛੁੱਟੀਆਂ ਹੋਰ ਅੱਗੇ ਵਧਾ ਦਿੱਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
