ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ‘ ਵੱਲੋਂ ਹੜ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਸਹਾਇਕ ਕਮਿਸਨਰ ਨੂੰ ਦਿੱਤਾ ਮੰਗ ਪੱਤਰ

4878613
Total views : 5841156

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਕੇਂਦਰ ਅਤੇ ਸੂਬਾ ਸਰਕਾਰ ਨੂੰ ਹੜ ਪੀੜਤ ਲੋਕਾਂ ਦੀ ਬਾਂਹ ਫੜਨ ਦੀ ਅਪੀਲ
ਤਰਨਤਾਰਨ / ਅਮਰਪਾਲ ਸਿੰਘ ਬੱਬੂ –

ਪੰਜਾਬ ਵਿੱਚ ਹੜਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕਰਨਵੀਰ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਕਨਵੀਨਰ ਕੰਵਰਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ ਹੜਾਂ ਕਾਰਨ ਹੋਈ ਤਬਾਹੀ ਨੂੰ ਰੋਕਣ ਅਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫ਼ਲ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਪ੍ਰਕਾਰ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ ।

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹੜ ਪੀੜਤਾਂ ਦੀ ਮੱਦਦ ਲਈ ਯਤਨਸ਼ੀਲ

ਉਹਨਾਂ ਆਖਿਆ ਕਿ ਹੜਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ਼ ਕੁਦਰਤੀ ਆਫ਼ਤ ਨਹੀਂ ਕਿਹਾ ਜਾ ਸਕਦਾ ਕਿਉਂਕਿ ਇੱਕ ਪਾਸੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਉੱਥੇ ਬਾਰਿਸ਼ਾਂ ਦੇ ਦਿਨਾਂ ਵਿੱਚ ਵਾਧੂ ਪਾਣੀ ਦੀ ਸੰਭਾਲ ਲਈ ਸਰਕਾਰਾਂ ਲੋੜੀਂਦਾ ਢਾਂਚਾ ਨਹੀਂ ਉਸਾਰ ਸਕੀਆਂ ਅਤੇ ਅਣਕਿਆਸੇ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੇ ਪ੍ਰਬੰਧ ਕਰਨ ਵੱਲ ਵੀ ਦੋਵਾਂ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ ।
ਫੈਡਰੇਸ਼ਨ ਦੇ ਆਗੂਆਂ ਨੇ ਆਖਿਆ ਕਿ ਸੂਬਾ ਕਮੇਟੀ ਦੇ ਫੈਸਲੇ ਤਹਿਤ ਹੜ ਪ੍ਰਭਾਵਿਤ ਲੋਕਾਂ ਤੱਕ ਮੱਦਦ ਲਈ ਤਰਨ ਤਾਰਨ ਜ਼ਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਸਹਾਇਤਾ ਇਕੱਤਰ ਕੀਤੀ ਜਾ ਰਹੀ ਹੈ ਤਾਂ ਕਿ ਸੂਬਾ ਕਮੇਟੀ ਰਾਹੀਂ ਪ੍ਰਭਾਵਿਤ ਇਲਾਕਿਆਂ ਵਿੱਚ ਭੇਜੀ ਜਾ ਸਕੇ। ਇਸ ਮੌਕੇ DTF ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਜਨਰਲ ਸਕੱਤਰ ਅਮਰਦੀਪ ਸ਼ਰਮਾਂ, ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਪ੍ਰੈੱਸ ਸਕੱਤਰ ਪ੍ਰਿੰਸਦੀਪ ਸਿੰਘ, ਜਸਕੀਰਤ ਸਿੰਘ , ਅਮਨਿੰਦਰ ਸਿੰਘ ਨੂਰਦੀ , ਅਮਰਿੰਦਰ ਸਿੰਘ , ਸਰਬਜੀਤ ਸਿੰਘ, ਇੰਦਰਬੀਰ ਸਿੰਘ, ਗੁਰਬਾਜ਼ ਸਿੰਘ, ਗੁਰਪ੍ਰੀਤ ਸਿੰਘ ਹੈੱਡ, ਗੁਰਪ੍ਰੀਤ ਸਿੰਘ, ਲੈਕਚਰਾਰ ਸਵਿੰਦਰ ਸਿੰਘ ਸੰਧੂ, ਲੈਕਚਰਾਰ ਸੁਰਿੰਦਰ ਨਾਥ, ਜਸਵੰਤ ਸਿੰਘ ਮੈਥ ਮਾਸਟਰ ਆਦਿ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News