ਬੰਦੀ ਸਿੰਘਾਂ ਦੀ ਰਿਹਾਈ ਲਈ ਪੈਦਲ ਮਾਰਚ 10 ਨਵੰਬਰ ਨੂੰ ਕੱਢਿਆ ਜਾਵੇਗਾ

4878623
Total views : 5841197

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਦਇਆ ਸਿੰਘ 

ਦੇਸ਼ ਦੀਆਂ ਵੱਖ^ਵੱਖ ਜੇਲ੍ਹਾਂ ਦੇ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਸਮੁੱਚੇ ਸਰਕਦਾ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ 20 ਸਤੰਬਰ ਨੂੰ ਕੱਢਿਆ ਜਾਣ ਵਾਲਾ ਪੈਦਲ ਮਾਰਚ ਹੁਣ 10 ਨਵੰਬਰ ਨੂੰ ਕੱਢਿਆ ਜਾਵੇਗਾ। ਜਿਕਰਯੋਗ ਹੈ ਕਿ ਇਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਸਾਬੋਕੀ ਤਲਵੰਡੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨਤਾ ਕਰੇਗਾ। ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਅੱਜ ਇੱਥੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ 9 ਜ਼ਿਿਲ੍ਹਆਂ ਸਮੇਤ ਕਈ ਹੋਰਨਾ ਖੇਤਰਾਂ ਦੇ ਵਿੱਚ ਆਏ ਹੜ੍ਹਾ ਕਾਰਨ ਲਿਆ ਗਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਵੇਗਾ ਪੈਦਲ ਮਾਰਚ: ਸਖੀਰਾ

ਉਨ੍ਹਾਂ ਕਿਹਾ ਕਿ ਇਸ ਕੁਦਰਤੀ ਕੁਰੋਪੀ ਦੇ ਨਾਲ ਜਿੱਥੇ ਵੱਡੇ ਪੱਧਰ ਤੇ ਇੰਨਸਾਨਾ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਉਥੇ ਹਜ਼ਾਰਾਂ ਬੇਜ਼ੁਬਾਨ ਪਸ਼ੂ^ਪੰਛੀਆਂ ਤੇ ਪਰਿੰਦਿਆਂ ਨੇ ਵੀ ਆਪਣੀ ਜਾਨ ਗਵਾਈ ਹੈ। ਅਜਿਹੇ ਵਿੱਚ ਹਰੇਕ ਪ੍ਰਕਾਰ ਦੀ ਮੰਦਹਾਲੀ ਦਾ ਸਾਹਮਣਾ ਕਰ ਰਹੇ ਪੀੜਤ ਪਰਿਵਾਰਾਂ ਦੀ ਸੇਵਾ ਸੰਭਾਲ ਕਰਨਾ ਹਰੇਕ ਦਾ ਫਰਜ਼ ਹੈ। ਅਜਿਹੇ ਵਿੱਚ ਮਾਰਚ ਕੱਢਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸਰਬੱਤ ਖਾਲਸਾ ਸੰਮੇਲਨ 2015 ਦੇ ਸਮੰਹਿੂਕ ਸਰਕਦਾ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਕੀਤੀ ਗਈ ਮੀਟਿੰਗ ਦੇ ਦੌਰਾਨ ਸਰਵ ਸੰਮਤੀ ਨਾਲ ਇਸ ਫੈਸਲੇ ਦਾ ਪੰਥਕ ਦਰਦੀਆਂ ਤੇ ਹਿਤੈਸ਼ੀਆਂ ਦੇ ਵੱਲੋਂ ਸਮੱਰਥਣ ਤੇ ਹਮਾਇਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪੈਦਲ ਮਾਰਚ ਦਾ ਮੁੱਖ ਮੱਕਸਦ ਆਪਣੀ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਮੌਕਾ ਪ੍ਰਸਤ ਸਰਕਾਰਾਂ ਨੂੰ ਝੰਜੋੜਣਾ ਤੇ ਹਲੂਣਾ ਦੇਣਾ ਹੈ। ਉਨ੍ਹਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨ੍ਹਾਂ ਕਿਸੇ ਕਸੂਰ ਦੇ ਜੇਲ੍ਹਾਂ ਦੇ ਵਿੱਚ ਡੱਕੀ ਰੱਖਣਾ ਸਿੱਖਾਂ ਦੇ ਗੁਲਾਮ ਹੋਣ ਦੀ ਗਵਾਹੀ ਭਰਦਾ ਹੈ।

ਜਿਸ ਦੇ ਲਈ ਦੋਵੇਂ ਸਰਕਾਰਾਂ ਸਿੱਧੇ ਤੌਰ ਤੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨ ਵਾਲਿਆਂ ਤੇ ਮੌਕਾ ਪ੍ਰਸਤ ਦੋਵੇਂ ਸਰਕਾਰਾਂ ਦੇ ਚਹੇਤਿਆਂ ਦੇ ਨਾਲ ਜੇਲ੍ਹਾਂ ਦੇ ਵਿੱਚ ਹਰੇਕ ਪ੍ਰਕਾਰ ਦੀ ਨਰਮੀ ਤੇ ਮਿੱਤਰਤਾ ਰਵੱਈਆ ਵਰਤਿਆ ਜਾਂਦਾ ਹੈ। ਜਦੋਂ ਕਿ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲਈ ਵੱਖਰੇ ਪੈਮਾਨੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੈਦਲ ਮਾਰਚ ਦੇ ਦੌਰਾਨ ਬੰਦੀ ਸਿੰਘਾਂ ਦੇ ਨਾਲ ਸਬੰਧਤ ਕਈ ਹੋਰ ਮਸਲੇ ਵੀ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ਤੇ ਇਹ ਮਾਮਲਾ ਪਹਿਲਾਂ ਹੀ ਤੂਲ ਫੜ ਚੁੱਕਾ ਹੈ ਜਦੋਂ ਕਿ ਹੁਣ ਇਸ ਪੈਦਲ ਮਾਰਚ ਰਾਹੀਂ ਜ਼ਮੀਨੀ ਪੱਧਰ ਤੇ ਇਸ ਦੀ ਪੈਰ੍ਹਵੀ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਸਾਹਿਬ ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਵੱਸਣ ਸਿੰਘ ਜੱਫਰਵਾਲ, ਭਾਈ ਸਤਨਾਮ ਸਿੰਘ ਮਨਾਵਾ, ਬਾਬਾ ਹਰਬੰਸ ਸਿੰਘ ਚੈਨਪੁਰ, ਬਾਬਾ ਚਮਕੌਰ ਸਿੰਘ, ਤੇਜਬੀਰ ਸਿੰਘ ਦਮਦਮੀ ਟਕਸਾਲ, ਪਰਮਜੀਤ ਸਿੰਘ ਜਿੱਜੇਆਣੀ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News