





Total views : 5895721







Total views : 5895721ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਚੇਤਨਾ ਮਾਰਚ ਕੱਲ ਦਿਨ ਵੀਰਵਾਰ ਨੂੰ ਇਲਾਕੇ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਸਦਕਾ ਮਨਾਇਆ ਜਾਵੇਗਾ। ਜਿਸ ਸਬੰਧੀ ਕੱਲ ਵਿਸ਼ਾਲ ਚੇਤਨਾ ਮਾਰਚ ਪੂਰੀ ਸ਼ਾਨੋ ਸ਼ੌਕਤ ਨਾਲ ਸਜਾਇਆ ਜਾਵੇਗਾ। ਇਸ ਚੇਤਨਾ ਮਾਰਚ ਵਿੱਚ ਧਾਰਮਿਕ ਸਿਆਸੀ ਤੇ ਸਮਾਜਿਕ ਸੰਸਥਾਵਾਂ ਦੀ ਪ੍ਰਮੁੱਖ ਸ਼ਖਸ਼ੀਅਤਾ ਸ਼ਿਰਕਤ ਕਰਨਗੀਆਂ। ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਸੰਤ ਬਾਬਾ ਆਲਾ ਸਿੰਘ ਜੀ ਪਿੰਡ ਅਬਦਾਲ ਤੋਂ ਆਰੰਭ ਹੋਵੇਗਾ ਅਤੇ ਸ਼ਾਮ ਨੂੰ ਗੁਰਦੁਆਰਾ ਤੱਪ ਅਸਥਾਨ ਸਾਹਿਬ ਭਾਈ ਜੈਤਾ ਸਿੰਘ ਜੀ ਬਾਬਾ ਜੀਵਨ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ।
ਚੇਤਨਾ ਮਾਰਚ ‘ਚ ਸੰਗਤਾਂ ਹੁੰਮ ਹੁਮਾ ਕੇ ਪੁੱਜਣ-ਬੀਬੀ ਗਨੀਵ ਕੋਰ ਮਜੀਠੀਆ
ਇਸ ਮਹਾਨ ਚੇਤਨਾ ਮਾਰਚ ਸਬੰਧੀ ਮਜੀਠਾ ਹਲਕੇ ਦੇ ਅਕਾਲੀ ਵਿਧਾਇਕ ਬੀਬੀ ਗਨੀਵ ਕੋਰ ਮਜੀਠੀਆ ਨੇ ਸਮੂਹ ਸਾਧ ਸੰਗਤ ਨੂੰ ਬੇਨਤੀ ਕੀਤੀ ਕਿ ਇਸ ਮਹਾਨ ਨਗਰ ਕੀਰਤਨ ਵਿੱਚ ਆਪਣੇ ਵਹੀਕਲਾ ਤੇ ਪਹੁੰਚ ਕੇ ਹਾਜਰੀਆਂ ਭਰੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮਹਾਨ ਚੇਤਨਾ ਮਾਰਚ ਵਿੱਚ ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ, ਜੋਧ ਸਿੰਘ ਸਮਰਾ, ਸਿਆਸੀ ਸਲਾਹਕਾਰ ਮਜੀਠੀਆ ਮੇਜਰ ਸ਼ਿਵਚਰਨ ਸਿੰਘ ਸਿਵੀ, ਰਾਜਵਿੰਦਰ ਸਿੰਘ ਰਾਜਾ ਲਦੇਹ, ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਨਿਬੜਵਿੰਡ, ਭਗਵੰਤ ਸਿੰਘ ਸਿਆਲਕਾ, ਬਾਪੂ ਜ਼ੈਲ ਸਿੰਘ ਗੁਪਾਲਪੁਰਾ, ਮਜੀਠੀਆ ਦੇ ਸਿਆਸੀ ਸਕੱਤਰ ਲਖਬੀਰ ਸਿੰਘ ਗਿੱਲ, ਸਿਆਸੀ ਸਕੱਤਰ ਮਜੀਠੀਆ ਰਕੇਸ਼ ਪਰਾਸ਼ਰ, ਬਾਬਾ ਰਾਮ ਸਿੰਘ ਅਬਦਾਲ, ਬਾਬਾ ਸੱਜਣ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਕੰਵਲਜੀਤ ਸਿੰਘ, ਬਾਬਾ ਭਰਤ ਸਿੰਘ, ਬਾਬਾ ਸੁਖਜਿੰਦਰ ਸਿੰਘ, ਲਕਸ਼ਮਣ ਸਿੰਘ ਆਦਿ ਪ੍ਰਮੁੱਖ ਸਖਸ਼ੀਅਤਾਂ ਪੁੱਜਣਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-