ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਸੰਗਠਿਤ ਹਥਿਆਰਾਂ ਅਤੇ ਨਾਰਕੋ-ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

4878802
Total views : 5841452

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਮਿੱਕੀ ਗੁਮਟਾਲਾ, ਰਾਣਾਨੇਸ਼ਟਾ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਇਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਨਾਲ ਜੁੜੇ ਇਸ ਤਸਕਰੀ ਗਰੋਹ ਤੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।ਡੀ.ਜੀ.ਪੀ. ਗੌਰਵ ਯਾਦਵ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਨਾਮ ਹਰਪ੍ਰੀਤ ਸਿੰਘ, ਗੁਰਪਾਲ ਸਿੰਘ ਅਤੇ ਰਣਜੋਧ ਸਿੰਘ ਹਨ। ਹਰਪ੍ਰੀਤ ਅਤੇ ਗੁਰਪਾਲ ਪਹਿਲਾਂ ਵੀ ਮਲੇਸ਼ੀਆ ਗਏ ਸਨ ਅਤੇ ਉਥੋਂ ਉਨ੍ਹਾਂ ਦਾ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਹੋਇਆ ਸੀ। ਉਨ੍ਹਾਂ ਦੀ ਜਾਣਕਾਰੀ ’ਤੇ, ਪੁਲਿਸ ਨੇ 2.02 ਕਿਲੋਗ੍ਰਾਮ ਹੈਰੋਇਨ ਅਤੇ .30 ਬੋਰ ਦੇ 2 ਪਿਸਤੌਲ ਬਰਾਮਦ ਕੀਤੇ ਹਨ।ਇਸ ਦੇ ਨਾਲ ਹੀ ਰਣਜੋਧ ਸਿੰਘ ਤੋਂ ਦੋ ਹੋਰ ਪਿਸਤੌਲ (ਇਕ ਗਲੋਕ 9 ਐਮ.ਐਮ. ਸਮੇਤ) ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਰਕਮ ਹਵਾਲਾ ਚੈਨਲ ਰਾਹੀਂ ਬਾਹਰ ਭੇਜੀ ਜਾਣੀ ਸੀ।

2.02 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ (1 ਗਲੋਕ 9 ਐਮਐਮ ਸਮੇਤ), 3.5 ਲੱਖ ਡਰੱਗ ਮਨੀ ਬਰਾਮਦ

ਇਸ ਸਬੰਧ ਹੋਰ ਜਾਣਕਾਰੀ ਦੇਦਿਆਂ ਪੁਲਿਸ ਕਮਿਸਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਗਰੋਹ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਸਰਗਰਮ ਸੀ ਅਤੇ ਲਗਾਤਾਰ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਦਾ ਸੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗਰੋਹ ਦੇ ਕਈ ਹੋਰ ਮੈਂਬਰ ਵੀ ਇਸ ਨੈੱਟਵਰਕ ਨਾਲ ਜੁੜੇ ਹੋਏ ਹਨ।ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੋਰ ਜਾਂਚ ਵਿਚ ਪੂਰੇ ਨੈੱਟਵਰਕ ਦਾ ਖੁਲਾਸਾ ਹੋਵੇਗਾ ਅਤੇ ਪਾਕਿਸਤਾਨ ਨਾਲ ਸੰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਜਲਦੀ ਹੀ ਇਸ ਮਾਮਲੇ ਵਿਚ ਕੁਝ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।ਇਸ ਸਮੇ ਸ਼੍ਰੀ. ਰਵਿੰਦਰਪਾਲ ਸਿੰਘ, ਡੀ.ਸੀ.ਪੀ., ਸ਼੍ਰੀ ਜਗਬਿੰਦਰ ਸਿੰਘ, ਏ.ਡੀ.ਸੀ.ਪੀ., ਸ਼੍ਰੀ ਹਰਮਿੰਦਰ ਸਿੰਘ ਸੰਧੂ, ਏ.ਸੀ.ਪੀ, ਇੰਸ: ਅਮੋਲਕ ਸਿੰਘਦੀਪ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News