





Total views : 5841452







Total views : 5841452ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ, ਦਇਆ ਸਿੰਘ
ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ। ਜਿਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਅਕ ਅਦਾਰਿਆਂ ਸੰਬੰਧੀ ਜ਼ਰੂਰੀ ਜਾਣਕਾਰੀ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਆਪਣੇ ਐਕਸ ਹੈਂਡਲ ‘ਤੇ ਉਨ੍ਹਾਂ ਲਿਖਿਆ ਹੈ- ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੀਆਂ ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ੍ਹ ਰਹਿਣਗੇ ਬੰਦ-ਡੀ.ਸੀ ਸ਼ਾਕਸੀ ਸਾਹਨੀ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ ਭਾਵ 8 ਸਤੰਬਰ ਨੂੰ ਬੱਚਿਆਂ ਲਈ ਬੰਦ ਰੱਖਣ ਦਾ ਹੁਕਮ ਕਰਦੇ ਕਿਹਾ ਕਿ ਕੱਲ੍ਹ ਨੂੰ ਸਾਰੇ ਅਧਿਆਪਕ ਅਤੇ ਪ੍ਰਬੰਧਕ ਕਮੇਟੀਆਂ ਆਪਣੀਆਂ ਸਕੂਲ ਇਮਾਰਤਾਂ ਦੀ ਜਾਂਚ ਕਰਕੇ ਇਸ ਦੀ ਲਿਖਤੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦੇਣਗੀਆਂ, ਜੇਕਰ ਇਮਾਰਤਾਂ ਸੁਰੱਖਿਆ ਪੱਖੋਂ ਠੀਕ ਪਾਈਆਂ ਜਾਂਦੀਆਂ ਹਨ ਤਾਂ ਸਕੂਲ ਮੰਗਲਵਾਰ ਨੂੰ ਬੱਚਿਆਂ ਲਈ ਖੋਲ੍ਹੇ ਜਾਣਗੇ, ਜਦ ਕਿ ਹੜ੍ਹ ਪ੍ਰਭਾਵਿਤ ਇਲਾਕੇ ਰਮਦਾਸ, ਅਜਨਾਲਾ, ਅਤੇ ਲੋਪੋਕੇ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

