ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਾਰਕੋ-ਅੱਤਵਾਦ ਨੈੱਟਵਰਕਾਂ ਨੂੰ ਦਿੱਤਾ ਵੱਡਾ ਝਟਕਾ !ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

4878808
Total views : 5841468

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ

ਅੰਮ੍ਰਿਤਸਰ/ਰਾਣਾ ਨੇਸ਼ਟਾ, ਮਿੱਕੀ ਗੁਮਟਾਲਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।ਗ੍ਰਿਫ਼ਤਾਰ ਦੋਸ਼ੀ ਗੁਰਸੇਵਕ ਸਿੰਘ ਹੈਰੋਇਨ ਦੀ ਕਨਸਾਈਨਮੈਂਟ ਪ੍ਰਾਪਤ ਕਰਕੇ ਉਸ ਕਨਸਾਇਨਮੈਂਟ ਨੂੰ ਹੋਟਲ ਵਿੱਚ ਕਮਰਾ ਲੈ ਕੇ ਉੱਥੇ ਰੱਖਦਾ ਸੀ ਤਾਂ ਜੋ ਉਹ ਪੁਲਿਸ ਦੀ ਪਕੜ ਵਿੱਚ ਨਾ ਆ ਸਕੇ।

ਇਸਤੋਂ ਇਲਾਵਾ ਹੈਰੋਇਨ ਦੀ ਜਦੋਂ ਡਿਲੀਵਰੀ ਦੇਣੀ ਹੁੰਦੀ ਸੀ ਤਾਂ ਦਿਨ ਵੇਲੇ ਭੀੜ ਭਾੜ ਵਾਲੇ ਬਾਜ਼ਾਰਾਂ ਵਿੱਚ ਉਸ ਦੀ ਡਿਲੀਵਰੀ ਅੱਗੇ ਕਰਦਾ ਸੀ ਤਾਂ ਜੋ ਉਹ ਸ਼ਾਮ ਵੇਲੇ ਪੁਲਿਸ ਦੀਆ ਨਾਕਾ ਪਾਰਟੀਆਂ ਦੇ ਕਾਬੂ ਨਾ ਆ ਸਕੇਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News