





Total views : 5841602







Total views : 5841602ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਦੀਆਂ ਪੰਜਾਬ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-19 ਟੱਗ ਆਫ਼ ਵਾਰ ਟੀਮ (ਲੜਕੀਆਂ) ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਅੰਡਰ-14 ਵਾਲੀਬਾਲ ਟੀਮ ਨੇ ਕਾਂਸੀ ਦਾ ਤਗਮਾ ਅਤੇ ਟਗ ਆਫ਼ ਵਾਰ ਅੰਡਰ-14 ਮੁੰਡਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਉਨ੍ਹਾਂ ਉਕਤ ਉਪਲਬੱਧੀ ’ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ ਅਤੇ ਖੇਡਾਂ ਦੇ ਖੇਤਰ ’ਚ ਅੱਗੇ ਵੱਧਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਅੰਡਰ-17 ਲੜਕਿਆਂ ਦੀ ਟੀਮ ਨੇ ਕਾਂਸੀ, ਅੰਡਰ-19 ਲੜਕਿਆਂ ਦੀ ਟੀਮ ਨੇ ਚਾਂਦੀ, ਅੰਡਰ-14 ਲੜਕੀਆਂ ਨੇ ਸੋਨੇ, ਅੰਡਰ-17 ਲੜਕੀਆਂ ਦੀ ਟੀਮ ਨੇ ਕਾਂਸੀ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇ ਸੋਨ ਤਗਮਾ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਕਰਾਟੇ ਖੇਡ ’ਚ ਭਾਗ ਲੈਂਦਿਆਂ ਵਿਅਕਤੀਗਤ ਰੂਪ ’ਚ ਸਚਲੀਨ ਕੌਰ ਨੇ ਸੋਨ ਤਗਮਾ, ਸਮਰਦੀਪ ਕੌਰ ਨੇ ਸੋਨ ਤਗਮਾ, ਕਰਨਦੀਪ ਕੌਰ ਨੇ ਚਾਂਦੀ ਤਗਮਾ, ਗੁਰਨੀਤ ਕੌਰ ਨੇ ਚਾਂਦੀ ਤਗਮਾ ਅਤੇ ਰਵਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਇਸ ਮੌਕੇ ਸਮੂਹ ਵਿਦਿਆਰਥੀ, ਅਧਿਆਪਕ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
