50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਦਾ ਛੋਟਾ ਥਾਂਣੇਦਾਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

4878817
Total views : 5841602

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।

ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ ਲਈ ਸੀ 50 ਹਜ਼ਾਰ ਰੁਪਏ ਦੀ ਰਿਸ਼ਵਤ 


ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News