ਹੜਾਂ ਅਤੇ ਮੀਂਹ ਦੇ ਪਾਣੀਆਂ ਨਾਲ ਜ਼ਿਲ੍ਹੇ ਦੇ 161 ਪ੍ਰਾਇਮਰੀ ਸਕੂਲ ਹੋਏ ਪ੍ਰਭਾਵਿਤ- ਕੰਵਲਜੀਤ ਸਿੰਘ ਸੰਧੂ

4878523
Total views : 5840983

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਹੈਲਪ ਲਾਈਨ ਨੰਬਰ 7973696051  ਕੀਤਾ ਜਾਰੀ

ਅੰਮ੍ਰਿਤਸਰ/ਮਿੱਕੀ ਗੁਮਟਾਲਾ, ਰਣਜੀਤ ਸਿੰਘ ਰਾਣਾਨੇਸ਼ਟਾ

ਬੀਤੇ ਕੁਝ ਦਿਨਾਂ ਤੋਂ ਹੜਾਂ ਦੀ ਮਾਰ ਝੱਲ ਰਹੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੈਂਦੇ ਜਿਆਦਾਤਰ ਸਰਕਾਰੀ ਪ੍ਰਾਇਮਰੀ ਸਕੂਲ ਹੜਾਂ ਅਤੇ ਮੀਂਹ ਦੇ ਪਾਣੀਆਂ ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਸੂਬੇ ਵਿੱਚ ਹੋਈ ਭਾਰੀ ਬਰਸਾਤ ਉਪਰੰਤ ਦੁਬਾਰਾ ਖੋਲੇ ਗਏ ਸਰਕਾਰੀ ਸਕੂਲ (ਜਿੰਨ੍ਹਾਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਲਦੇਹ, ਰਾਣੇਵਾਲੀ, ਅਦਲੀਵਾਲਾ, ਬੂਆਨੰਗਲੀ, ਸਹਿੰਸਰਾ, ਰਾਜਾਸਾਂਸੀ) ਦਾ ਮੁਆਇਨਾ ਕਰਨ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗਲੱਬਾਤ ਦੌਰਾਨ ਕੀਤਾ।

 ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਵਲੋਂ ਵੱਖ ਵੱਖ ਸਰਕਾਰੀ ਸਕੂਲਾਂ ਦਾ ਮੁਆਇਨਾ


ਸ. ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸੀ ਸਾਹਨੀ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ (ਕੁਝ ਨੀਵੇਂ ਇਲਾਕਿਆਂ ਨੂੰ ਛੱਡਕੇ ਜਿਥੇ ਅਜੇ ਵੀ ਬਰਸਾਤ ਜਾਂ ਹੜਾਂ ਦਾ ਪਾਣੀ ਖੜਾ ਹੈ) ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਖੋਲਿਆ ਗਿਆ ਹੈ ਅਤੇ ਵਿਭਾਗ ਵਲੋਂ ਬਰਸਾਤਾਂ ਕਾਰਨ ਪ੍ਰਭਾਵਿਤ ਹੋਏ ਸਕੂਲਾਂ ਵਿੱਚ ਜਿਥੇ ਸਫਾਈ ਮੁਹਿੰਮ ਚਲਾ ਕੇ ਸਕੂਲਾਂ ਨੂੰ ਗੰਦਗੀ ਤੋਂ ਮੁਕਤ ਕੀਤਾ ਗਿਆ ਉਥੇ ਹੀ ਵਿਿਦਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਮੱਛਰ ਮਾਰ ਧੂੰਏ ਅਤੇ ਦਵਾਈਆਂ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ। ਸ. ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮੀਂਹ ਅਤੇ ਹੜਾਂ ਦੇ ਪਾਣੀਆਂ ਕਾਰਨ ਕਰੀਬ 161 ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ ਪ੍ਰਭਾਵਿਤ ਹੋਈਆਂ ਹਨ ਜਿੰਨਾਂ੍ਹ ਦਾ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਮੁਆਇਨਾ ਕੀਤਾ ਜਾ ਰਿਹਾ ਹੈ। ਇਸ ਸਮੇਂ. ਸ਼. ਸੰਧੂ ਨੇ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਿਦਆਰਥੀਆਂ ਅਤੇ ਅਧਿਆਪਕਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ 7973696051 ਜਾਰੀ ਕੀਤਾ ਜਿਥੇ ਪ੍ਰਾਇਮਰੀ ਅਧਿਆਪਕ ਅਤੇ ਵਿਿਦਆਰਥੀ ਹੜਾਂ ਉਪਰੰਤ ਸਕੂਲਾਂ ਦੀਆਂ ਇਮਾਰਤਾਂ ਅਤੇ ਮੁਸ਼ਕਿਲਾਂ ਸੰਬੰਧੀ ਸੰਪਰਕ ਕਰ ਸਕਦੇ ਹਨ। ਇਸ ਸਮੇਂ ਉੇਨ੍ਹਾਂ ਨਾਲ ਦਲਜੀਤ ਸਿੰਘ ਬੀ.ਈ.ਈ.ਓ, ਰਜਿੰਦਰ ਸਿੰਘ ਏ.ਸੀ. ਸਮਾਰਟ ਸਕੁਲ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਾਜਪਾਲ ਸਿੰਘ ਉੱੁਪਲ, ਇੰਦਰਪਾਲ ਸਿੰਘ ਬੋਹਲੀਆਂ, ਗੁਰਿੰਦਰ ਸਿੰਘ ਘੁਕੇਵਾਲੀ, ਮੁਨੀਸ਼ ਕੁਮਾਰ ਮੇਘ, ਅਮਨਦੀਪ ਸਿੰਘ ਮਹਿਲਾਂਵਾਲਾ, ਅਮਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸੀਨੀਅਰ ਸਹਾਇਕ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News