





Total views : 5949076







Total views : 5949076ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਖਡੂਰ ਸਾਹਿਬ ਦੇ ਐਮਐਲਏ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਕਾਰਵਾਈ 12 ਸਾਲ ਪੁਰਾਣੇ ਉਸਮਾਂ ਕਾਡ ਮਾਮਲੇ ਵਿਚ ਹੋਈ ਹੈ।ਬੀਤੀ 10 ਸਤੰਬਰ ਨੂੰ ਵਿਧਾਇਕ ਲਾਲਪੁਰਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ 12 ਸਾਲ ਪੁਰਾਣੇ ਉਸਮਾ ਕਾਂਡ ਮਾਮਲੇ ਵਿਚ ਇਹ ਗ੍ਰਿਫਤਾਰੀ ਹੋਈ ਹੈ। ਤਰਨਤਾਰਨ ਅਦਾਲਤ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ ‘ਤੇ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖਿਲਾਫ ਐੱਸਸੀ/ਐੱਸਟੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਨਜਿੰਦਰ ਸਿੰਘ ਸਣੇ 9 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦੇ ਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-