ਲੋਕਾਂ ਦੇ ਮੁੜ ਵਸੇਬੇ ਲਈ ਲੋੜਵੰਦ ਪਰਿਵਾਰਾਂ ਨੂੰ ਮੱਝਾਂ ਅਤੇ ਗਾਵਾਂ ਲੈ ਕੇ ਦੇਵੇਗਾ ਬੀਬੀ ਕੌਲਾਂ ਭਲਾਈ ਕੇਂਦਰ

4877847
Total views : 5839747

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਜੀ.ਐਸ ਛੀਨਾ 

ਧਾਰਮਿਕ ਜਗਤ ਦੀ ਪ੍ਰਸਿੱਧ ਸੰਸਥਾ ਬੀਬੀ ਕੌਲਾਂ ਭਲਾਈ ਕੇਂਦਰ ਜੋ ਕਿ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਮਨੁੱਖਤਾ ਦੀ ਸੇਵਾ ਕਰ ਰਹੀ ਹੈ,  ਦੇ ਪ੍ਰਤੀਨਿਧੀਆਂ ਨੇ ਅੱਜ ਅਜਨਾਲਾ ਐਸਡੀਐਮ ਦਫਤਰ ਪਹੁੰਚ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਨੀ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਕਿਹਾ ਕਿ ਅਜਿਹੇ ਪਰਿਵਾਰ, ਜਿਨਾਂ ਦੀ ਰੋਜ਼ੀ ਰੋਟੀ ਕੇਵਲ ਪਸ਼ੂ ਧਨ ਭਾਵ ਮੱਝਾਂ ਅਤੇ ਗਾਵਾਂ ਤੋਂ ਹੀ ਚਲਦੀ ਸੀ, ਦੇ ਜੇਕਰ ਅਜਿਹੇ ਪਸ਼ੂ ਹੜਾਂ ਕਾਰਨ ਮਾਰੇ ਗਏ ਹਨ ਤਾਂ ਅਸੀਂ ਸੰਸਥਾ ਵੱਲੋਂ ਉਹਨਾਂ ਨੂੰ ਮੱਝਾਂ ਅਤੇ ਗਾਵਾਂ ਖਰੀਦ ਕੇ ਦੇਵਾਂਗੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਸੰਸਥਾ ਦੇ ਪ੍ਰਤੀਨਿਧੀਆਂ ਦਾ ਇਸ ਫਰਾਖ਼ਦਿਲੀ ਲਈ ਧੰਨਵਾਦ ਕਰਦੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਇਹ ਵੱਡੀ ਪਹਿਲ ਕਦਮੀ ਹੋਵੇਗੀ

ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

 ਉਹਨਾਂ ਨੇ ਤੁਰੰਤ ਹੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੱਕ ਪ੍ਰਾਪਤ ਹੋਇਆ ਡਾਟਾ, ਜੋ ਇਹ ਦਰਸਾਉਂਦਾ ਹੈ ਕਿ ਇਸ ਵਿਅਕਤੀ ਦੇ ਪਰਿਵਾਰ ਦੀ ਰੋਜ਼ੀ ਰੋਟੀ ਪਸ਼ੂ ਧਨ ਤੋਂ ਹੀ ਚਲਦੀ ਸੀ, ਦਾ ਜੇਕਰ 100 ਫੀਸਦੀ ਨੁਕਸਾਨ ਹੋ ਗਿਆ ਹੈ ਤਾਂ ਉਹ ਡਾਟਾ ਸੰਸਥਾ ਨੂੰ ਦਿਓ ਤਾਂ ਜੋ ਇਹ ਆਪਣੇ ਤੌਰ ਉਤੇ ਵੀ ਵੈਰੀਫਾਈ ਕਰਕੇ ਪਰਿਵਾਰ ਦੀ ਮਦਦ ਕਰ ਸਕਣ ਇਸ ਮੌਕੇ ਸੰਸਥਾ ਦੇ ਪ੍ਰਤੀਨਿਧੀਆਂ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਨੀ ਵੱਲੋਂ ਪੀੜਤਾਂ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਵੀ ਸਰਾਹਨਾ ਕਰਦਿਆਂ ਸੰਸਥਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਇਸ ਮੌਕੇ ਭਲਾਈ ਕੇਂਦਰ ਵੱਲੋਂ ਭਾਈ ਮਨਦੀਪ ਸਿੰਘ, ਭਾਈ ਸਰਵਣ ਸਿੰਘ ਭਾਈ ਜਤਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਢੱਲ, ਭਾਈ ਸਤਨਾਮ ਸਿੰਘ ਅਤੇ ਚਮਕੌਰ ਸਿੰਘ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News