ਮਹਾਰਾਸ਼ਟਰ ਦੀ ਫੜਨਵੀਸ ਸਰਕਾਰ ਵੱਲੋਂ 350 ਵੀਂ ਸ਼ਹੀਦੀ ਸ਼ਤਾਬਦੀ ਰਾਜ ਪੱਧਰੀ ਮਨਾਉਣ ਲਈ ਯੋਜਨਾ ਤੇ ਪ੍ਰਬੰਧਕ ਕਮੇਟੀਆਂ ਦਾ ਐਲਾਨ

4877956
Total views : 5839918

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


 ਚਵਿੰਡਾ ਦੇਵੀ/ਵਿੱਕੀ ਭੰਡਾਰੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਦੀ ਭਾਜਪਾ ਸਰਕਾਰ ਵੱਲੋਂ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਵੀਂ ਸ਼ਹੀਦੀ ਸ਼ਤਾਬਦੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ 350ਵੀਂ ਗੁਰਤਾ ਗੱਦੀ ਸ਼ਤਾਬਦੀ ਨੂੰ ਰਾਜ ਪੱਧਰੀ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਰੂਪ–ਰੇਖਾ, ਪ੍ਰਬੰਧਕ ਕਮੇਟੀਆਂ ਅਤੇ ਵਿਸਥਾਰਪੂਰਵਕ ਪ੍ਰੋਗਰਾਮਾਂਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਮਹਾਰਾਸ਼ਟਰ ਦੀ ਧਰਤੀ ਉੱਤੇ ਵੱਸ ਰਿਹਾ ਸਿੱਖ ਭਾਈਚਾਰਾ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਇਤਿਹਾਸਕ ਜਜ਼ਬਾਤਾਂ ਨਾਲ ਜੁੜੀ ਬੇਮਿਸਾਲ ਸਵੀਕ੍ਰਿਤੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਇਤਿਹਾਸਕ ਘੋਸ਼ਣਾ ਬਾਰੇ ਜਾਣਕਾਰੀ ਦਿੰਦਿਆਂ ਮਹਾਰਾਸ਼ਟਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਮੁਖੀ ਸਰਦਾਰ ਜਸਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫ਼ੈਸਲਾ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੇ ਪ੍ਰਸਤਾਵ ਨੂੰ ਸਵੀਕਾਰਦਿਆਂ ਲਿਆ ਗਿਆ ਹੈ।

ਮਹਾਰਾਸ਼ਟਰ ਦੀਆਂ ਸਿੱਖ ਅਤੇ ਨਾਨਕ ਨਾਮ ਲੇਵਾ ਸੰਗਤਾਂ ’ਚ ਇਸਭਾਰੀ ਉਤਸ਼ਾਹ : ਜਸਪਾਲ ਸਿੰਘ ਸਿੱਧੂ

ਰਾਜਪਾਲ ਮਹਾਰਾਸ਼ਟਰ ਦੀ ਪ੍ਰਵਾਨਗੀ ਹੇਠ 12 ਸਤੰਬਰ 2025 ਨੂੰ ਰਾਜ ਅਲਪਸੰਖਿਅਕ ਵਿਕਾਸ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਰਕਾਰੀ ਅਧਿਸੂਚਨਾ ਵਿੱਚ ਸੂਬੇ–ਪੱਧਰ ’ਤੇ ਇਨ੍ਹਾਂ ਦੋਵਾਂ ਗੁਰਪੁਰਬਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਪੁਸ਼ਟੀ ਕੀਤੀ ਗਈ ਹੈ।
ਸਰਕਾਰੀ ਰੂਪ–ਰੇਖਾ ਅਨੁਸਾਰ, ਇਸ ਸਾਲ ਨਾਂਦੇੜ ਵਿੱਚ 15–16 ਨਵੰਬਰ, ਨਾਗਪੁਰ ਵਿੱਚ 6 ਦਸੰਬਰ ਅਤੇ ਨਵੀਂ ਮੁੰਬਈ ਵਿੱਚ 20–21 ਦਸੰਬਰ ਨੂੰ ਹੋਣ ਵਾਲੇ ਸਮਾਗਮਾਂ ਲਈ ਰਾਜ–ਪੱਧਰੀ ਤਾਲਮੇਲ ਕਮੇਟੀ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਹੈ। ਇਸਦੇ ਨਾਲ ਸਥਾਨਕ ਪ੍ਰਬੰਧਕ ਕਮੇਟੀਆਂ ਅਤੇ ਜ਼ਿਲ੍ਹਾ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਤਾਂ ਜੋ ਧਾਰਮਿਕ, ਸਾਹਿਤਕ, ਸਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮਾਂ ਨੂੰ ਵਿਆਪਕ ਪੱਧਰ ’ਤੇ ਸਫਲ ਬਣਾਇਆ ਜਾ ਸਕੇ।

ਉਨ੍ਹਾਂ ਫੜਨਵੀਸ ਸਰਕਾਰ ਵੱਲੋਂ ਸਰਕਾਰੀ ਸਹੂਲਤਾਂ ਤੋਂ ਵਾਂਝੇ ਰਹੇ ਵਣਜਾਰਾ, ਲੁਬਾਣਾ ਅਤੇ ਸਿਕਲੀਗਰ ਭਾਈਚਾਰਿਆਂ ਨੂੰ “ਭਟਕੇ ਵਿਮੁਕਤ ਜਾਤੀ” ਸ਼੍ਰੇਣੀ ਵਿੱਚ ਸ਼ਾਮਲ ਕਰਕੇ ਸਰਕਾਰੀ ਸਹੂਲਤਾਂ ਦਾ ਹੱਕ ਦੇਣ, ਸਿੱਖ ਗੁਰੂਆਂ ਅਤੇ ਸ਼ਹੀਦਾਂ ਦੀ ਵਿਲੱਖਣ ਵਿਰਾਸਤ ਨੂੰ ਸਿੱਖਿਆ ਰਾਹੀਂ ਨਵੀਂ ਪੀੜ੍ਹੀ ਨੂੰ ਪ੍ਰਦਾਨ ਕਰਨ ਵੱਲ ਇਤਿਹਾਸਕ ਕਦਮ ਚੁੱਕਦੇ ਹੋਏ ਸਰਕਾਰ ਵੱਲੋਂ ਪਾਠਕ੍ਰਮ ਵਿੱਚ ਸਿੱਖ ਸ਼ਹਾਦਤ (1500-1765) ‘ਤੇ ਇੱਕ ਚੋਣਵੇਂ ਕੋਰਸ ਨੂੰ ਸ਼ਾਮਲ ਕਰਨ, ਨਾਂਦੇੜ–ਮੁੰਬਈ ਵੰਦੇ ਭਾਰਤ ਰੇਲਗੱਡੀ ਚਲਾਉਣ, ਅਤੇ ਮਹਾਰਾਣੀ ਜਿੰਦਾ ਦੀ ਸਮਾਧ ਦੀ ਮੁੜ ਉਸਾਰੀ ਵਰਗੇ ਕੰਮਾਂ ਲਈ ਸਰਕਾਰ ਦੀ ਸ਼ਲਾਘਾ ਕੀਤੀ। ਰਾਜ ਘਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਨੇ ਵੀ ਸਰਕਾਰੀ ਐਲਾਨ ਦਾ ਸਵਾਗਤ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News