ਦੁਖਦਈ ਖਬਰ ! ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਪਿਤਾ ਨੇ ਵੀ ਪ੍ਰਾਣ ਤਿਆਗੇ

4948508
Total views : 5949075

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੀ.ਐਨ.ਈ ਬਿਊਰੋ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵੜ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ  ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਪੁੱਤ ਦੀ ਅਚਾਨਕ ਹੋਈ ਮੌਤ ਦੇ ਸਦਮੇ ’ਚ ਉਸ ਦੇ ਪਿਤਾ ਨੇ ਵੀ ਦਮ ਤੋੜ ਦਿੱਤਾ। ਇਕ ਪਰਿਵਾਰ ’ਚ ਹੋਈਆਂ ਦੋ ਮੌਤਾਂ ਕਾਰਨ ਪਿੰਡ ਚੂਸਲ੍ਹੇਵੜ੍ਹ ’ਚ ਮਾਹੌਲ ਗਮਗੀਨ ਬਣਿਆ ਹੋਇਆ ਹੈ। 

ਪਿਉ ਪੁੱਤਰ ਦਾ ਇਕੱਠਿਆ ਹੋਇਆ ਅੰਤਿਮ ਸੰਸਕਾਰ

ਪ੍ਰਾਪਤ  ਜਾਣਕਾਰੀ ਅਨੁਸਾਰ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ‘ਤੇ ਗਏ ਜਗਜੀਤ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਚੂਸਲੇਵੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦਾ ਸਦਮਾ ਨਾ ਸਹਾਰਦਿਆਂ ਉਸ ਦੇ ਪਿਤਾ ਨੇ ਵੀ ਪ੍ਰਾਣ ਤਿਆਗ ਦਿੱਤੇ। ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਇਕੱਠਿਆਂ ਹੀ ਪਿੰਡ ਚੂਸਲੇਵੜ ਵਿਖੇ ਸਸਕਾਰ ਕੀਤਾ ਗਿਆ। 

 ਦੱਸ ਦੇਈਏ ਕਿ ਜਗਜੀਤ ਸਿੰਘ ਬੀਤੇ ਸੋਮਵਾਰ ਨੂੰ ਆਪਣੇ ਸਾਥੀਆਂ ਸਮੇਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਗਿਆ ਸੀ ਅਤੇ ਵੀਰਵਾਰ ਉਸ ਨੂੰ ਦਿਲ ‘ਚ ਦਰਦ ਹੋਇਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰ ਦੀ ਨਿਗਰਾਨੀ ਹੇਠ ਐਬੂਲੈਂਸ ਰਾਹੀਂ ਨਾਂਦੇੜ ਤੋਂ ਪੰਜਾਬ ਲਈ ਰੈਫ਼ਰ ਕੀਤਾ ਗਿਆ, ਜਿਸ ਦੌਰਾਨ ਰਸਤੇ ‘ਚ ਉਸ ਦੀ ਮੌਤ ਹੋ ਗਈ। ਜਦ ਪੁੱਤ ਦੀ ਮੌਤ ਦੀ ਜਾਣਕਾਰੀ ਪਿਤਾ ਰਸਾਲ ਸਿੰਘ ਨੂੰ ਮਿਲੀ ਤਾਂ ਉਹ ਵੀ ਸਦਮਾ ਨਾ ਸਹਾਰਦਾ ਹੋਇਆ ਆਪਣੇ ਆਂ ਪ੍ਰਾਣ ਤਿਆਗ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News