ਅੰਮ੍ਰਿਤਸਰ/ਦਇਆ ਸਿੰਘ
ਸਿੱਖ ਗੁਰੂ ਸਾਹਿਬਾਨ ਦਾ ਸਤਿਕਾਰ ਕਰਨ ਦਾ ਫੋਕਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਤੇ ਸਿੱਖ ਸ਼ਰਧਾਲੂਆਂ ਨੂੰ ਸੁਰੱਖਿਆ ਕਾਰਨਾਂ ਦਾ ਬਹਾਨਾ ਬਣਾ ਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਤੇ ਰੋਕ ਲਗਾਉਣ ਤੇ ਜਥੇਦਾਰ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਇਸ ਨਾਲ ਸਿੱਖਾਂ ਦੀ ਮਾਨਸਿਕਤਾ ਤੇ ਵੱਡੀ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਹੁਣ ਕੋਈ ਸ਼ੱਕ ਨਹੀਂ ਰਿਹਾ ਕਿ ਭਾਜਪਾ ਦੀ ਸੋਚ ਸਿੱਖ ਵਿਰੋਧੀ ਹੈ ਜੋ ਸਿੱਖਾਂ ਨੂੰ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੇ ਪਾਬੰਦੀ ਲਗਾ ਰਹੀ ਹੈ। ਭਾਜਪਾ ਵੱਲੋਂ ਪੰਜਾਬ ਅਤੇ ਸਿੱਖਾਂ ਨਾਲ ਪੱਖਪਾਤ ਦਾ ਦੋਸ਼ ਲਗਾਉਂਦਿਆਂ ਹਵਾਰਾ ਕਮੇਟੀ ਦੇ ਮਹਾਬੀਰ ਸਿੰਘ ਸੁਲਤਾਨਵਿੰਡ,ਡਾ ਸੁਖਦੇਵ ਸਿੰਘ ਬਾਬਾ ਅਤੇ ਬਲਦੇਵ ਸਿੰਘ ਨਵਾਂਪਿੰਡ ਨੇ ਕਿਹਾ ਦੁਬਈ ਵਿੱਚ ਭਾਰਤ-ਪਾਕਿਸਤਾਨ ਕ੍ਰਿਕੇਟ ਮੈਚ ਤਾਂ ਖੇਡਿਆ ਗਿਆ ਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅਤੇ ਵਪਾਰ ਲਈ ਅਟਾਰੀ ਬਾਰਡਰ ਸੁਰੱਖਿਆ ਦਾ ਪੱਜ ਲਾਕੇ ਅਜੇ ਤੱਕ ਨਹੀਂ ਖੋਲ੍ਹੇ ਗਏ ।ਹਵਾਰਾ ਕਮੇਟੀ ਨੇ ਕਿਹਾ ਪੈਲਗਾਮ ਘਟਨਾ ਦੇ ਬਾਵਜੂਦ ਅਮਰਨਾਥ ਯਾਤਰਾ ਨੂੰ ਸੁਰੱਖਿਆ ਦਾ ਬਹਾਨਾ ਬਣਾਕੇ ਰੱਦ ਨਹੀਂ ਕੀਤਾ ਗਿਆ ਸੀ ਕਿਉਂਕਿ ਉਹ ਬਹੁ ਗਿਣਤੀ ਲੋਕਾਂ ਦੀ ਆਸਥਾ ਦਾ ਮਸਲਾ ਸੀ। ਪਾਕਿਸਤਾਨ ਸਰਕਾਰ ਨੇ ਸਿੱਖ ਯਾਤਰੀਆਂ ਨੂੰ ਸੁਰੱਖਿਆ ਨਾ ਦੇਣ ਦੀ ਕੋਈ ਗੱਲ ਨਹੀਂ ਕੀਤੀ ਪਰ ਭਾਰਤ ਸਰਕਾਰ ਨੇ ਸੁਰੱਖਿਆ ਦੀ ਆੜ ਵਿੱਚ ਸਿੱਖਾਂ ਨੂੰ ਗੁ.ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਰੱਖਕੇ ਖਾਲਸਾ ਰਾਜ ਸਥਾਪਤ ਕਰਨ ਦੀ ਨੀਂਹ ਨੂੰ ਹੋਰ ਮਜ਼ਬੂਤ ਕੀਤਾ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-