





Total views : 5915266







Total views : 5915266ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਦਇਆ ਸਿੰਘ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਸੀ. ਏ ਸਮੈਸਟਰ ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਨਵਜੀਤ ਕੌਰ ਨੇ ਉਕਤ ਸਮੈਸਟਰ ’ਚ 8.21 ਐੱਸ. ਜੀ. ਪੀ. ਏ. ਸਦਕਾ ਜ਼ਿਲ੍ਹੇ ’ਚ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਉਕਤ ਸਬੰਧਿਤ ਸਟਾਫ਼ ਅਤੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕੌਂਸਲ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਖ਼ਾਸ ਕਰਕੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਫ਼ੈਕਲਟੀ ਮੈਂਬਰਾਂ ਨਾਲ ਮਿਲ ਕੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਹੋਰ ਉਚ ਮੁਕਾਮ ਹਾਸਲ ਕਰਨ ਲਈ ਸ਼ੁਭਇੱਛਾਵਾਂ ਭੇਂਟ ਕੀਤੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
