





Total views : 5841469







Total views : 5841469ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਫੇਕ ਐਨਕਾਊਂਟਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ਼ ਦੇ ਦੌਰਾਨ ਮੌਤ ਹੋਣ ਦੀ ਖ਼ਬਰ ਹੈ। ਉਹ ਪਟਿਆਲਾ ਜੇਲ੍ਹ ਅੰਦਰ ਬੰਦ ਸੀ, ਦੱਸਿਆ ਜਾ ਰਿਹਾ ਹੈ ਕਿ ਉਸ ਉੱਪਰ ਪਿਛਲੇ ਦਿਨੀਂ ਜੇਲ੍ਹ ਦੇ ਅੰਦਰ ਹਿੰਦੂ ਲੀਡਰ ਸੁਧੀਰ ਸੂਰੀ ਦੇ ਕਤਲ ਦੇ ਮਾਮਲੇ ‘ਚ ਅੰਮ੍ਰਿਤਸਰ ਵਾਸੀ ਸੰਦੀਪ ਸੰਨੀ ਵਲੋ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ। ਜ਼ਖਮੀ ਹਾਲਤ ਵਿੱਚ ਸੂਬਾ ਸਿੰਘ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹਦੀ ਅੱਜ ਮੌਤ ਹੋ ਗਈ।
ਸੂਬਾ ਸਿੰਘ ਨੂੰ ਫ਼ਰਜ਼ੀ ਐਨਕਾਊਂਟਰ ਮਾਮਲੇ ਵਿਚ ਸੁਣਾਈ ਗਈ ਸੀ ਉਮਰ ਕੈਦ ਦੀ ਸਜ਼ਾ
ਸੂਬਾ ਸਿੰਘ ਨੂੰ ਸੀ.ਬੀ.ਆਈ. ਕੋਰਟ ਵਲੋਂ ਫ਼ਰਜ਼ੀ ਐਨਕਾਊਂਟਰ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਕਰਕੇ ਉਹ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਸਨ। ਜ਼ਿਕਰਯੋਗ ਹੈ ਕਿ 10 ਸਤੰਬਰ ਨੂੰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਸੰਦੀਪ ਸਿੰਘ ਉਰਫ਼ ਸਨੀ ਦੀ ਕਿਸੇ ਮਸਲੇ ਨੂੰ ਲੈ ਕੇ ਸਾਬਕਾ ਡੀ.ਐਸ.ਪੀ. ਗੁਰਬਚਨ ਸਿੰਘ, ਸਾਬਕਾ ਇੰਸ. ਸੂਬਾ ਸਿੰਘ ਅਤੇ ਸਾਬਕਾ ਇੰਸ. ਇੰਦਰਜੀਤ ਸਿੰਘ ਨਾਲ ਲੜਾਈ ਹੋ ਗਈ ਸੀ। ਇਸ ਝਗੜੇ ਤੋਂ ਬਾਅਦ ਇਲਾਜ ਲਈ ਤਿੰਨੋਂ ਪੁਲਿਸ ਅਫ਼ਸਰਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਭੇਜਿਆ ਗਿਆ ਸੀ ਜਿਥੇ ਡੀ.ਐਸ.ਪੀ. ਗੁਰਬਚਨ ਅਤੇ ਇੰਸ. ਇੰਦਰਜੀਤ ਸਿੰਘ ਨੂੰ ਇਲਾਜ ਤੋਂ ਬਾਅਦ ਛੁੱਟੀ ਮਿਲ ਗਈ ਸੀ ਅਤੇ ਸੂਬਾ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਕੌਣ ਹੈ ਸੰਦੀਪ ਸੰਨੀ?
ਦੱਸ ਦਈਏ ਕਿ ਸੰਦੀਪ ਸਿੰਘ ਸੰਨੀ ਉਹ ਵਿਅਕਤੀ ਹੈ, ਜਿਸ ਨੇ ਹਿੰਦੂ ਲੀਡਰ ਸੁਧੀਰ ਸੂਰੀ ਦਾ 4 ਨਵੰਬਰ 2022 ਨੂੰ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਮੌਕੇ ਤੋਂ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਵੇਲੇ ਤੋਂ ਹੀ ਉਹ ਜੇਲ੍ਹ ਦੇ ਅੰਦਰ ਬੰਦ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-