ਡਾ. ਤੇਜਬੀਰ ਸਿੰਘ ਭੰਗੂ ਨੇ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਸੰਭਾਲਿਆ ਕਾਰਜਭਾਰ

4925978
Total views : 5915266

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਦਇਆ ਸਿੰਘ 

ਡਾ. ਤੇਜਬੀਰ ਸਿੰਘ ਭੰਗੂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਫੀਲਡ ਵਿੱਚ ਜਾ ਕੇ ਕਿਸਾਨ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖੇਤੀ ਇਨਪੁਟਸ ਜਿਵੇਂ ਬੀਜਖਾਦ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਸਬੰਧੀ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਸੇਵਾ ਮੁਕਤ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਲਜੀਤ ਸਿੰਘ, ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ.ਹਰਪਾਲ ਸਿੰਘ ਪੰਨੂ ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਕੰਵਲਪੀ੍ਤ ਸਿੰਘ,  ਪ੍ਧਾਨ ਖੇਤੀਬਾੜੀ ਅਫ਼ਸਰ  ਐਸੋਸੀਏਸ਼ਨ ਡਾ. ਸ਼ਹਿਬਾਜ ਸਿੰਘ ਚੀਮਾਸੇਵਾ ਮੁਕਤ ਖੇਤੀਬਾੜੀ ਅਫ਼ਸਰ ਪਿ੍ਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫਸਰ ਤਰਨ ਤਾਰਨ ਆਦਿ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News