ਭੀੜ ਵਲੋ ਜਖਮੀ ਕੀਤੇ ਗਏ ਐਸ.ਐਚ.ਓ ਤੇ ਏ.ਐਸ਼.ਆਈ ਦਾ ਹਾਲ ਜਾਨਣ ਲਈ ਐਸ.ਐਸ.ਪੀ ਹਸਪਤਾਲ ਪੁੱਜੇ

4878811
Total views : 5841536

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ /ਬਾਰਡਰ ਨਿਊਜ ਸਰਵਿਸ

ਬਠਿੰਡਾ ਜਿਲ੍ਹੇ ਦੇ ਪਿੰਡ ਰਾਏਕੇ ਕਲਾਂ ’ਚ ਅੱਜ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈਆਂ ਤਿੱਖੀਆਂ ਝੜਪਾਂ ਤੋਂ ਬਾਅਦ ਬਣੀ ਸਥਿਤੀ ਨੂੰ ਕਾਬੂ ਕਰਨ ਲਈ ਮੌਕੇ ਤੇ ਗਈ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਦੀ ਜਬਰਦਸਤ ਕੁੱਟਮਾਰ ਕੀਤੀ ਗਈ। ਕੁੱਟਮਾਰ ਦਾ ਸ਼ਿਕਾਰ ਹੋਣ ਵਾਲਿਆਂ ਵਿੱਚ ਥਾਣਾ ਨੰਦਗੜ੍ਹ ਦੇ ਮੁੱਖ ਥਾਣਾ ਅਫਸਰ ਰਵਿੰਦਰ ਸਿੰਘ ਤੋਂ ਇਲਾਵਾ ਕੁੱਝ ਪੁਲਿਸ ਮੁਲਾਜਮ ਵੀ ਸ਼ਾਮਲ ਹਨ। ਇਸ ਦੌਰਾਨ ਗੰਭੀਰ ਜਖਮੀ ਪੁਲਿਸ ਕਰਮਚਾਰੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਜ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਹਸਪਤਾਲ ਵਿੱਚ ਜਖਮੀ ਪੁਲਿਸ ਮੁਲਾਜਮਾਂ ਦਾ ਹਾਲਚਾਲ ਪੁੱਛਿਆ ਹੈ।

ਜਾਣਕਾਰੀ ਮੁਤਾਬਕ ਪੁਲਿਸ ਨੇ ਕੁੱਝ ਬਦਮਾਸ਼ਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪਿੰਡ ਰਾਏਕੇ ਕਲਾਂ ਵਿੱਚ ਸਲਾਨਾ ਜੋੜ ਮੇਲੇ ਮੌਕੇ ਦੌਰਾਨ ਦੋ ਧੜਿਆਂ ਵਿਚਕਾਰ ਇਹ ਖੂਨੀ ਝੜਪਾਂ ਹੋਈਆਂ ਹਨ ਜਿਸ ਕਰਕੇ ਪਿੰਡ ਵਿੱਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ।ਐਸਐਸਪੀ ਬਠਿੰਡਾ ਅਮਨੀਤ ਕੌਂਡਲ ਦਾ ਕਹਿਣਾ ਸੀ ਕਿ ਰਾਏਕੇ ਕਲਾਂ ’ਚ ਪੁਲਿਸ ਨੂੰ ਪਤਾ ਲੱਗਾ ਸੀ ਕਿ ਮੁੰਡੇ ਹੁੱਲੜਬਾਜੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ  ਪੁਲਿਸ ਪਾਰਟੀ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਮੌਕੇ ਹਜੂਮ ਨੇ ਪੁਲਿਸ ਤੇ ਹਮਲਾ ਕਰ ਦਿੱਤਾ। ਇਸ ਮੌਕੇ ਐਸਐਚਓ ਅਤੇ ਤਿੰਨ ਹੋਰ ਪੁਲਿਸ ਮੁਲਾਜਮ ਜਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹਵਾਈ ਫਾਇਰ ਵੀ ਕਰਨੇ ਪਏ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਰਾਦਾ ਕਤਲ ਦੀਆਂ ਧਾਰਵਾਂ ਤਹਿਤ 7 ਜਣਿਆਂ ਤੇ ਨਾਵਾਂ ਸਣੇ ਅਤੇ ਕੁੱਝ ਅਣਪਛਾਤਿਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News