





Total views : 5915259







Total views : 5915259ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਤਰਨਤਾਰਨ ਜਿਮਨੀ ਚੋਣ ਦੇ ਸਬੰਧ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਦੀ ਆਉਣ ਵਾਲੀ ਉਪ ਚੋਣ ਲਈ ਇੰਚਾਰਜ ਵਜੋਂ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਮ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਤਰਨਤਾਰਨ ਦੀ ਹੋਣ ਵਾਲੀ ਉੁਪ ਚੋਣ ਲਈ ਇੰਚਾਰਜ ਲਾਇਆ ਹੈ।
ਸਰਕਾਰੀਆ ਦੀ ਨਿਯੁਕਤੀ ਦਾ ਭਰਵਾ ਸਵਾਗਤ –
ਕਰਦਿਆ ਸੀਨੀਅਰ ਕਾਂਗਰਸੀ ਆਗੂ ਹਰਸ਼ਰਨ ਸਿੰਘ ਮੱਲ੍ਹਾ ਸੋਹਲ, ਰਾਜਬੀਰ ਸਿੰਘ ਭੁੱਲਰ, ਮਿਲਖਾ ਸਿੰਘ ਮੱਜੂਪੁਰ, ਹੀਰਾ ਸਿੰਘ ਮੱਲੀ , ਗੁਰਪਾਲ ਸਿੰਘ ਜਗਤਪੁਰਾ, ਵਿਕਰਮ ਸਿੰਘ ਢਿਲੋ ਆਦਿ ਨੇ ਕਿਹਾ ਕਿ ਤਰਨ ਤਾਰਨ ਹਲਕੇ ਦੀ ਰਗ ਰਗ ਤੋ ਜਾਣੂ ਸ: ਸੁਖਬਿੰਦਰ ਸਿੰਘ ਸੁਖ ਸਰਕਾਰੀਆ ਦੀ ਅਗਵਾਈ ‘ਚ ਕਾਂਗਰਸ ਇਹ ਚੋਣ ਸ਼ਾਨ ਨਾਲ ਜਿੱਤੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

