





Total views : 5948518







Total views : 5948518ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ, ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿੱਚ ਭ੍ਰਿਸ਼ਟਾਚਾਰ ਫੈਲਾ ਰਹੇ ਵਿਅਕਤੀਆਂ ਤੇ ਕਾਬੂ ਪਾਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਕੇਸ ਵੀ ਦਰਜ ਕੀਤਾ ਗਿਆ ਹੈ।
ਰਿਸ਼ਵਤਖੋਰੀ ਦੇ ਆਏ ਦੋ ਫੈਸਲਿਆ ‘ਚ ਰਿਸ਼ਵਤਖੋਰਾਂ ਨੂੰ ਕਰਾਈ ਪੰਜ ਸਾਲ ਦੀ ਕੈਦ ਅਤੇ 20ਤੋ 50 ਹਜਾਰ ਜੁਰਮਾਨਾ
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਦੋ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 5 ਸਾਲ ਦੀ ਕੈਦ ਅਤੇ 20,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-