ਖੇਤੀਬਾੜੀ ‘ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਜੰਡ ਅਤੇ ਵਡਾਲੀ ਡੋਗਰਾ ਞਿਖੇ ਜਾਗਰੂਕਤਾ ਕੈਂਪ ਲਾਇਆ

4877668
Total views : 5839495

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਬੰਡਾਲਾ / ਅਮਰਪਾਲ ਸਿੰਘ ਬੱਬੂ 

ਖੇਤੀਬਾੜੀ ਵਿਭਾਗ ਜੰਡਿਆਲਾ ਗੁਰੂ ਵੱਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾਕਟਰ ਬਲਜਿੰਦਰ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਭੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਜੰਡ ਅਤੇ ਵਡਾਲੀ ਡੋਗਰਾ ਦੇ ਵਿੱਚ ਕੈਂਪ ਲਾਇਆ ਗਿਆ ।


ਇਸ ਕੈਂਪ ਵਿੱਚ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਬਲਜਿੰਦਰ ਸਿੰਘ ਚਹਿਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੀਤਾ ਗਿਆ ਅਤੇ ਉਨਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਸਾਡੀ ਜਮੀਨ ਦੇ ਉਪਯੋਗ ਸ਼ਕਤੀ , ਅਤੇ ਮਿੱਤਰ ਕੀੜੇ ਖਤਮ ਹੋ ਜਾਂਦੇ ਹਨ , ਕਿਉਂਕਿ ਝੋਨੇ ਦੀ ਪਰਾਲੀ ਨਾਲ ਅਸਲੀ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਖੇਤ ਦੇ ਵਿੱਚ ਹੀ ਵਾਹ ਦਿੱਤਾ ਜਾਵੇ ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਆਪਣੀਆਂ ਫਸਲਾਂ ਨੂੰ ਬੇਲੋੜੀ ਖਾਦਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਹਦਾਇਤਾਂ ਦੇ ਅਨੁਸਾਰ ਹੀ ਆਪਣੀ ਜ਼ਮੀਨ ਦੇ ਵਿੱਚ ਫਸਲਾਂ ਨੂੰ ਖਾਦਾਂ ਦੀ ਵਰਤੋਂ ਕੀਤੀ ਜਾਵੇ । ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਆਏ ਹੋਏ ਬੇਲਰ ਟਰੈਕਟਰ ਵੀਰਾਂ ਦੇ ਨੰਬਰ ਮੁਹਈਆ ਕਰਵਾਏ ਗਏ । ਇਸ ਮੌਕੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਮੈਂਬਰ ਰਾਮ ਸਿੰਘ ਨੰਬਰਦਾਰ ਵੀਰ ਸਿੰਘ ਅਤੇ ਵਡਾਲੀ ਡੋਗਰਾ ਤੋਂ ਬਿਕਰਮਜੀਤ ਸਿੰਘ ਲਵਪ੍ਰੀਤ ਸਿੰਘ ਅਤੇ ਹੋਰ ਵੀ ਕਈ ਕਿਸਾਨ ਹਾਜ਼ਰ ਸਨ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News