ਮੰਗਲਵਾਰ ਤੋਂ ਆਮ ਵਾਂਗ ਖੁੱਲਣਗੇ ਹੜ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ

4913333
Total views : 5895658

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਜੀ.ਐਸ ਛੀਨਾ 

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਐਸਡੀਐਮ ਦਫਤਰ ਅਜਨਾਲਾ ਵਿਖੇ ਹੜ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀਆਂ ਟੀਮਾਂ ਨਾਲ ਗੱਲਬਾਤ ਕਰਦੇ ਹੋਏ ਹਦਾਇਤ ਕੀਤੀ ਕਿ ਨੁਕਸਾਨੇ ਗਏ ਘਰਾਂ ਅਤੇ ਹੋਰ ਜਾਇਦਾਦ ਦੇ ਵੇਰਵੇ ਪਹਿਲ ਦੇ ਆਧਾਰ ਉੱਤੇ ਤਿਆਰ ਕੀਤੇ ਜਾਣ ਤਾਂ ਜੋ ਇਹਨਾਂ ਦੇ ਮਾਲਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਐਕਸੀਐਨ ਪੀ.ਡਬਲਯੂ.ਡੀਦਿਲਬਾਗ ਸਿੰਘ ਨੇ ਦੱਸਿਆ ਕਿ ਨੁਕਸਾਨੇ ਗਏ ਘਰਾਂ ਦਾ ਸਰਵੇ ਕਰਨ ਲਈ 47 ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜਲਦੀ ਹੀ ਸਰਵੇ ਮੁਕੰਮਲ ਕਰ ਲਿਆ ਜਾਵੇਗਾ

ਡਿਪਟੀ ਕਮਿਸ਼ਨਰ ਨੇ ਲਿਆ ਪ੍ਰਭਾਵਿਤ ਪਿੰਡਾਂ ਦੇ ਮੁੜ ਵਸੇਬੇ ਦਾ ਜਾਇਜ਼ਾ

 ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲੋਂ ਪ੍ਰਾਪਤ ਹੋਈ ਸਕੂਲਾਂ ਦੀ ਰਿਪੋਰਟ ਦੇ ਆਧਾਰ ਉੱਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੰਗਲਵਾਰ ਨੂੰ ਹੜ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਆਮ ਵਾਂਗ ਖੋਲੇ ਜਾਣ ਅਤੇ ਜਿਨਾਂ ਸਕੂਲਾਂ ਦੀਆਂ ਇਮਾਰਤਾਂ ਦਾ ਵੱਧ ਨੁਕਸਾਨ ਹੋਇਆ ਹੈਉਨਾਂ ਸਕੂਲਾਂ ਦੇ ਬੱਚੇ ਨੇੜਲੇ ਪਿੰਡਾਂ ਵਿੱਚ ਸ਼ਿਫਟ ਕਰ ਦਿੱਤੇ ਜਾਣ। ਉਹਨਾਂ ਨੇ ਇਹ ਵੀ ਕਿਹਾ ਕਿ ਜੋ ਕਮਰੇ ਜ਼ਿਆਦਾ ਨੁਕਸਾਨੇ ਹਨਉਹ ਕਮਰੇ ਵੀ ਸੁਰੱਖਿਆ ਨੂੰ ਦੇਖਦੇ ਹੋਏ ਬੰਦ ਰੱਖੇ ਜਾਣ। ਦੱਸਣਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ 31 ਪ੍ਰਾਇਮਰੀ ਅਤੇ 13 ਸਕੂਲ ਸੀਨੀਅਰ ਸੈਕੰਡਰੀ ਸਨ ਜਿਨ੍ਹਾਂ ਵਿਚੋਂ 5 ਸਕੂਲਾਂ ਦੀਆਂ ਇਮਾਰਤਾਂ ਨੂੰ ਕਾਫ਼ੀ ਨੁਕਸਾਨ ਪੁੱਜਾ ਸੀ ਅਤੇ 4 ਸਕੂਲਾਂ ਦੀਆਂ ਇਮਾਰਤਾਂ ਵੀ ਅਸੁਰੱਖਿਅਤ ਹਨ ਇਨਾਂ ਸਕੂਲਾਂ ਦੀ ਪੜ੍ਹਾਈ ਦਾ ਬਦਲਵਾਂ ਪ੍ਰਬੰਧ ਕਰਦੇ ਹੋਏਇਨਾਂ ਸਕੂਲਾਂ ਦੀਆਂ ਕਲਾਸਾਂ ਨੂੰ ਦੂਜੇ ਸਕੂਲਾਂ ਵਿੱਚ ਸਿਫ਼ਟ ਕਰ ਦਿੱਤਾ ਗਿਆ ਹੈ

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾਐਸ.ਡੀ.ਐਮਅਜਨਾਲਾ ਸਰਵਿੰਦਰ ਸਿੰਘਜਿਲ੍ਹਾ ਮਾਲ ਅਫ਼ਸਰ ਸਨਵਕੀਰਤ ਸਿੰਘ ਰੰਧਾਵਾਸਿਵਲ ਸਰਜਨ ਡਾਸਵਰਨਜੀਤ ਧਵਨਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰਜਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸ੍ਰੀ ਸੰਦੀਪ ਮਲਹੋਤਰਾਐਕਸੀਐਨ ਦਿਲਬਾਗ ਸਿੰਘਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News