ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਕੀਤੇ ਗ੍ਰਿਫ਼ਤਾਰ-ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਕੀਤਾ ਪਰਦਾਫ਼ਾਸ਼

4878801
Total views : 5841451

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ; ਸੋਸ਼ਲ ਮੀਡੀਆ ਰਾਹੀਂ ਕਰਦੇ ਸਨ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ/ਰਾਣਾ ਨੇਸ਼ਟਾ, ਦਇਆ ਸਿੰਘ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ (ਤਰਨਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ, ਮੁੰਬਈ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਪੀਐਕਸ5 ਪਿਸਤੌਲਾਂ, ਤਿੰਨ 9 ਐਮਐਮ ਗਲਾਕ, ਇੱਕ 9ਐਮਐਮ ਬ੍ਰੇਟਾ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਨ ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕੀਤੀ ਜਾ ਸਕੇ।

ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜਦਾ ਸੀ ਪਾਕਿਸਤਾਨੀ ਹੈਂਡਲਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਇਤਲਾਹ ਤਹਿਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਮਰਜੀਤ ਉਰਫ਼ ਬਾਊ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਸੀ। ਬਾਅਦ ਵਿੱਚ, ਅਮਰਜੀਤ ਦੇ ਖੁਲਾਸੇ `ਤੇ, ਮਨਬੀਰ ਨੂੰ ਨਾਮਜ਼ਦ ਕੀਤਾ ਗਿਆ ਅਤੇ ਨੌਂ ਪਿਸਤੌਲਾਂ ਸਮੇਤ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਅਮਰਜੀਤ ਅਤੇ ਮਨਬੀਰ ਦੋਵਾਂ ਦਾ ਇੱਕ ਸਾਂਝਾ ਪਾਕਿਸਤਾਨੀ ਹੈਂਡਲਰ ਸੀ, ਜੋ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭਾਰਤੀ ਖੇਤਰ ਵਿੱਚ ਘੱਲਦਾ ਸੀ।

ਸੀ.ਪੀ ਨੇ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਕ ਮੁੰਬਈ-ਅਧਾਰਤ ਵਿਅਕਤੀ, ਮੁਹੰਮਦ ਤੌਫੀਕ ਖਾਨ ਤਸਕਰੀ ਤੋਂ ਬਣਾਏ ਇਸ ਪੈਸੇ ਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਦਾ ਸੀ, ਜੋ ਨੈੱਟਵਰਕ ਚਲਾਉਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਰਹਿੰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਤੌਫੀਕ ਨੂੰ 2.5 ਲੱਖ ਰੁਪਏ ਦੀ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਆਰਮਜ਼ ਐਕਟ ਦੀ ਧਾਰਾ 25(6), 25(7) ਅਤੇ 25(8) ਦੇ ਤਹਿਤ ਐਫਆਈਆਰ ਨੰਬਰ 257 ਮਿਤੀ 17.09.2025 ਕੇਸ ਦਰਜ ਕੀਤਾ ਗਿਆ ਹੈ।ਇਸ ਸਮੇ ਉਨਾਂ ਨਾਲ ਡੀ.ਸੀ.ਪੀ ਸ: ਰਵਿੰਦਰਪਾਲ ਸਿੰਘ, ਏ.ਸੀ.ਪੀ ਸ: ਹਰਮਿੰਦਰ ਸਿੰਘ ਸੰਧੂ ਅਤੇ ਸੀ.ਆਈ.ਏ ਇੰਚਾਰਜ ਇੰਸ: ਅਮੋਲਕਦੀਪ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News