ਤਰਨ ਤਾਰਨ ਦੀ ਜ਼ਿਮਨੀ ਚੋਣ ‘ਚ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਪੰਥਕ ਜਥੇਬੰਦੀਆਂ ਸਾਂਝਾ ਉਮੀਦਵਾਰ ਐਲਾਨ ਕੇ ਭਾਰੀ ਬਹੁਮੱਤ ਨਾਲ ਜਿਤਾਉਣ-ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

4878756
Total views : 5841381

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਦਇਆ ਸਿੰਘ 

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੇ ਸਿੱਖ ਕੌਮ ਦੇ ਦੁਸ਼ਮਣ ਫ਼ਿਰਕੂ ਹਿੰਦੂਤਵੀ ਸੁਧੀਰ ਸੂਰੀ ਅਤੇ ਬੁੱਚੜ ਥਾਣੇਦਾਰ ਸੂਬਾ ਸਰਹੰਦ ਨੂੰ ਸੋਧ ਕੇ ਜੋ ਮਹਾਨ ਸੇਵਾ ਨਿਭਾਈ ਹੈ, ਇਸ ਘਾਲਣਾ ਦਾ ਸਤਿਕਾਰ ਕਰਦਿਆਂ ਸਿੱਖ ਕੌਮ ਨੂੰ ਤਰਨ ਤਾਰਨ ਦੀ ਜ਼ਿਮਨੀ ਚੋਣ ‘ਚ ਭਾਈ ਸੰਦੀਪ ਸਿੰਘ ਸੰਨੀ ਨੂੰ ਮੈਦਾਨ ਵਿੱਚ ਉਤਾਰ ਕੇ ਭਾਰੀ ਬਹੁਮੱਤ ਨਾਲ ਜਿਤਾਉਣਾ ਚਾਹੀਦਾ ਹੈ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਵੀ ਅਪੀਲ ਕਰਦੇ ਹਾਂ ਕਿ ਜਿਵੇਂ ਉਹਨਾਂ ਨੇ ਲੋਕ ਸਭਾ ਚੋਣਾਂ ਦੌਰਾਨ ਆਪਣਾ ਉਮੀਦਵਾਰ ਭਾਈ ਹਰਪਾਲ ਸਿੰਘ ਬਲੇਰ ਨੂੰ ਵਾਪਸ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦਿੱਤੀ ਸੀ ਅਤੇ ਖਡੂਰ ਸਾਹਿਬ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਭਾਰੀ ਬਹੁਮੱਤ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਸੀ। ਇਸੇ ਤਰ੍ਹਾਂ ਹੁਣ ਚਾਹੀਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਆਪਣਾ ਕੋਈ ਹੋਰ ਉਮੀਦਵਾਰ ਖੜ੍ਹਾ ਕਰਨ ਦੀ ਬਜਾਏ ਭਾਈ ਸੰਦੀਪ ਸਿੰਘ ਸੰਨੀ ਨੂੰ ਹੀ ਸਮਰਥਨ ਦੇਣ।

ਭਾਈ ਰਣਜੀਤ ਸਿੰਘ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਬਾਦਲ ਦਲ ਨੇ ਪੰਥਕ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ਵਿਰਸਾ ਸਿੰਘ ਵਲਟੋਹਾ ਨੂੰ ਖੜ੍ਹਾ ਕਰਕੇ ਸਿੱਖ ਵੋਟ ਵੰਡੀ ਤੇ ਭਾਰੀ ਗਲਤੀ ਕੀਤੀ ਸੀ। ਹੁਣ ਬਾਦਲਕਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵਾਪਸ ਲੈ ਦੇਣ ਕਿਉਂਕਿ ਅੱਗੇ ਹੀ ਵਲਟੋਹਾ ਨੂੰ ਹਰਵਾ ਕੇ ਬਾਦਲਾਂ ਨੇ ਆਪਣਾ ਚਾਅ ਲਾਹ ਲਿਆ ਸੀ ਤੇ ਹੁਣ ਭਾਈ ਸੰਦੀਪ ਸਿੰਘ ਸੰਨੀ ਵੇਲੇ ਬਾਦਲਕੇ ਪੰਥ ਨਾਲ ਖੜ੍ਹ ਕੇ ਆਪਣੀ ਗ਼ਲਤੀ ਸੁਧਾਰਨ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਜੋ ਭਾਈ ਸੰਦੀਪ ਸਿੰਘ ਸੰਨੀ ਨੂੰ ਜਿਤਾਉਣ ਲਈ ਇਸ ਇਲਾਕੇ ਦੇ ਸਾਰੇ ਮਹਾਂਪੁਰਸ਼ ਬਾਬਾ ਬਿਧੀ ਚੰਦ ਦਲ, ਤਰਨਾ ਦਲ, ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਸੁੱਖਾ ਸਿੰਘ ਸਰਹਾਲੀ ਅਤੇ ਹੋਰ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਤੇ ਪਾਰਟੀਆਂ ਨੂੰ ਮਿਲ ਕੇ ਜ਼ਿੰਮੇਵਾਰੀ ਨਿਭਾਉਣਗੇ। ਉਹਨਾਂ ਕਿਹਾ ਕਿ ਭਾਈ ਸੰਦੀਪ ਸਿੰਘ ਸੰਨੀ ਦੇ ਹੱਕ ਵਿੱਚ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਇੱਕ ਵਿਸ਼ੇਸ਼ ਇਕੱਠ ਸੱਦ ਕੇ ਤਰਨ ਤਾਰਨ ਦੀ ਜ਼ਿਮਨੀ ਚੋਣ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News