ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਕੀਤਾ ਤਬਾਹ

4878756
Total views : 5841381

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਦਇਆ ਸਿੰਘ , ਰਾਣਾਨੇਸ਼ਟਾ

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ’ਚ ਸ਼ਾਮਲ ਛੇ ਜਣਿਆਂ ਨੂੰ 4.03 ਕਿਲੋ ਹੈਰੋਇਨ ਅਤੇ 2 ਪਿਸਤੌਲ 1 ਗਲੌਕ 9 ਐੱਮਐੱਮ, 1 ਪਿਸਤੌਲ .30 ਬਰਾਮਦ ਹੋਏ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੈਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ’ਚ ਸ਼ਾਮਲ ਸਨ।

 ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼ ਕਰਦਿਆਂ ਚਾਰ ਕਿਲੋ ਹੈਰੋਇਨ ਸਣੇ ਛੇ ਜਣਿਆਂ ਨੂੰ ਕੀਤਾ ਗ੍ਰਿਫ਼ਤਾਰ 

ਉਨ੍ਹਾਂ ਨੂੰ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮਿਲ ਰਹੀ ਸੀ, ਜਿਸ ਨੂੰ ਪਾਕਿਸਤਾਨੀ ਤਸਕਰਾਂ ਵੱਲੋਂ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਲਈ ਡਰੋਨ ਰਾਹੀਂ ਭੇਜਿਆ ਜਾ ਰਿਹਾ ਸੀ।ਮੁਲਜ਼ਮਾਂ ਖ਼ਿਲਾਫ਼ ਪੁਲਿਸ ਥਾਣਾਂ ਇਸਲਾਮਾਬਾਦ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।ਪੁਲੀਸ ਗੇਟ ਇਸਲਾਮਾਬਾਦ ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।ਉਨਾਂ ਨੇ ਕਿਹਾ ਕਿ ਇਸ ਸਮੇ ਉਨਾਂ ਨਾਲ ਸ: ਰਵਿੰਦਰਪਾਲ ਸਿੰਘ ਡੀ.ਸੀ.ਪੀ ਜਾਂਚ, ਸ: ਹਰਮਿੰਦਰ ਸਿੰਘ ਸੰਧੂ ਏ.ਸੀ.ਪੀ ਅਤੇ ਇੰਸ: ਅਮੋਲਕਦੀਪ ਸਿੰਘ ਵੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

 

Share this News