





Total views : 5841381







Total views : 5841381ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਦਇਆ ਸਿੰਘ
ਦੀਵਾਲੀ/ਗੁਰਪੁਬ ਦੇ ਤਿਉਹਾਰ ਦੇ ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਅੰਮ੍ਰਿਤਸਰ ਵਿੱਚ ਅਸਥਾਈ ਲਾਇਸੰਸ ਜਾਰੀ ਕੀਤੇ ਜਾਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਚਾਹਵਾਨ ਵਿਅਕਤੀ 30 ਸਤੰਬਰ, 2025 ਸ਼ਾਮ 5 ਵਜੇ ਤੱਕ ਲੋੜੀਂਦੀ ਫੀਸ ਜਮਾਂ ਕਰਵਾਉਣ ਉਪਰੰਤ ਆਪਣੀ ਦਰਖਾਸਤ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਸੇਵਾ ਕੇਂਦਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।
30 ਸਤੰਬਰ, 2025 ਸ਼ਾਮ 5 ਵਜੇ ਤੱਕ ਲਈਆਂ ਜਾਣਗੀਆਂ ਅਰਜੀਆਂ
ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਫਾਰਮੇ ਪੰਜਾਬ ਸਰਕਾਰ ਦੀ ਵੈਬਸਾਈਟ www.punjab.gov.in ਅਤੇ ਜਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਖੇ ਉਪਲਬੱਧ ਹਨ।ਸ੍ਰੀ ਗੁਪਤਾ ਨੇ ਦੱਸਿਆ ਕਿ ਜਿੰਨਾਂ ਵਿਅਕਤੀਆਂ ਦੀ ਅਰਜੀ ਡਰਾਅ ਰਾਹੀਂ ਚੁਣੀ ਜਾਵੇਗੀ ਕੇਵਲ ਉਨ੍ਹਾਂ ਵਿਅਕਤੀ ਦੇ ਨਾਮ ਤੇ ਹੀ ਪਟਾਕਿਆਂ ਦੀ ਵਿਕਰੀ ਸਬੰਧੀ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁਲ ਪ੍ਰਾਪਤ ਹੋਈਆਂ ਦਰਖਾਸਤਾਂ ਦਾ ਡਰਾਅ 1 ਅਕਤੂਬਰ, 2025 ਬਾ:ਦੁ: 2 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 168 ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਗਠਿਤ ਕਮੇਟੀ ਦੀ ਹਾਜਰੀ ਵਿੱਚ ਕੱਢਿਆ ਜਾਵੇਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
