





Total views : 5841191







Total views : 5841191ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਦਇਆ ਸਿੰਘ
ਥਾਣਾਂ ਕੱਚਾ ਪੱਕਾ ਵਿਖੇ ਬਤੌਰ ਐਸ.ਐਚ.ਓ ਤਾਇਨਾਤ ਐਸ਼.ਆਈ ਬਲਜਿੰਦਰ ਸਿੰਘ ਦਾ ਥਾਣਾਂ ਖਾਲੜਾ ਵਿਖੇ ਤਬਾਦਲਾ ਹੋਣ ਉਪਰੰਤ ਬੀਤੀ ਸ਼ਾਮ ਉਨਾਂ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਥੇ ਉਨਾਂ ਨੇ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆ ਕਿਹਾ ਕਿ ਥਾਂਣੇ ਵਿੱਚ ਆਉਣ ਵਾਲੇ ਸਾਰੇ ਅਮਨਪਸੰਦ ਸ਼ਹਿਰੀਆ ਤੇ ਆਮ ਨਾਗਰਿਕਾਂ ਤੇ ਮੋਹਤਬਰਾਂ ਦਾ ਪੂਰਾ ਪੂਰਾ ਸਤਿਕਾਰ ਕੀਤਾ ਜਾਏਗਾ ਤੇ ਸਮੇ ਸਿਰ ਇਨਸਾਫ ਮਹੁੱਈਆ ਕਰਾਇਆ ਜਾਏਗਾ ।
ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ’ਚ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕਰਨਾ, ਅਪਰਾਧ ਨੂੰ ਰੋਕਣਾ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਜਾਵੇਗੀ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਅਤੇ ਪਬਲਿਕ ਦੇ ਆਪਸੀ ਸਹਿਯੋਗ ਨਾਲ ਹੀ ਸਮਾਜ ਵਿੱਚੋਂ ਅਪਰਾਧ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਵਿਚ ਪੁਲਿਸ ਦਾ ਸਹਿਯੋਗ ਕਰਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
