





Total views : 5841191







Total views : 5841191ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਪ੍ਰੀਤਮ ਸਿੰਘ
ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 6ਵਾਂ ਅਤੇ 8ਵਾਂ ਦੇ ਇਮਤਿਹਾਨਾਂ ’ਚ ਸ਼ਾਨਦਾਰ ਅੰਕਾਂ ਨਾਲ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) 8ਵਾਂ ਸਮੈਸਟਰ ਦੀਆਂ ਵਿਦਿਆਰਥਣਾਂ ਸਨੇਹਾ ਭੱਲਾ ਨੇ ਕੁਲ 500 ਅੰਕਾਂ ’ਚੋਂ 385 ਨਾਲ ’ਵਰਸਿਟੀ ’ਚੋਂ ਪਹਿਲਾ ਅਤੇ ਦਿਸ਼ਾ ਨੇ 383 ਅੰਕਾਂ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਪ੍ਰਸੰਸਾ ਕਰਦਿਆਂ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥਣ ਜਸਲੀਨ ਕੌਰ ਨੇ ਵੀ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਸਮੈਸਟਰ 6ਵਾਂ ਦੇ ਇਮਤਿਹਾਨ ’ਚ ਕੁਲ 600 ’ਚੋ 432 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਯਾ ਸ਼ਰਮਾ, ਪ੍ਰੋ. ਰਿਚਾ ਜੋਸ਼ੀ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਨਿਤਿਕਾ ਮਹਾਜਨ ਆਦਿ ਤੋਂ ਇਲਾਵਾ ਹੋਰ ਕਾਲਜ ਸਟਾਫ ਮੈਂਬਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
